28 ਨੂੰ ਹੋਵੇਗੀ SGPC ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ, ਹਰਜਿੰਦਰ ਧਾਮੀ ਬਣ ਸਕਦੇ ਹਨ ਚੌਥੀ ਵਾਰ ਪ੍ਰਧਾਨ ਲਈ ਉਮੀਦਵਾਰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ 28 ਸਤੰਬਰ ਨੂੰ ਅੰਮ੍ਰਿਤਸਰ ਵਿਖੇ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਸੱਦੀ ਗਈ ਹੈ। ਇਸ ਸਬੰਧੀ ਅੰਤ੍ਰਿੰਗ ਕਮੇਟੀ ਮੈਂਬਰਾਂ ਨੂੰ ਪੱਤਰ ਭੇਜ ਦਿੱਤੇ ਹਨ। ਦੱਸਣਯੋਗ ਹੈ ਕਿ ਇਸ ਇਕੱਤਰਤਾ ਵਿਚ ਸ਼੍ਰੋਮਣੀ ਕਮੇਟੀ ਦੇ ਸਾਲਾਨਾ ਜਨਰਲ ਇਜਲਾਸ ਸੱਦਣ ਦੀ ਤਰੀਕ ਵੀ ਐਲਾਨੀ ਜਾ ਸਕਦੀ ਹੈ। ਚਰਚਾਵਾਂ ਹਨ ਕਿ ਸ਼੍ਰੋਮਣੀ ਅਕਾਲੀ ਦਲ ਸਬੰਧੀ ਚੱਲ ਰਹੇ ਸ੍ਰੀ ਅਕਾਲ ਤਖਤ ਸਾਹਿਬ ‘ਤੇ ਮਾਮਲੇ ਦੇ ਫੈਸਲੇ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦਾ ਜਰਨਲ ਇਜਲਾਸ ਸੱਦਿਆ ਜਾ ਸਕਦਾ ਹੈ। ਜਥੇਦਾਰਾਂ ਦੇ ਫੈਸਲੇ ਤੋਂ ਬਾਅਦ ਪੈਦਾ ਹੋਣ ਵਾਲੇ ਹਾਲਾਤ ਅਤੇ ਕਈ ਤਰਾਂ ਦੀਆਂ ਰੋਕਾਂ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ’ਤੇ ਅਸਰ ਪਾਉਂਣਗੀਆਂ। ਰੋਕਾਂ ਦਾ ਕੋਈ ਮਾੜਾ ਅਸਰ ਜਨਰਲ ਇਜਲਾਸ ‘ਤੇ ਨਾ ਪਵੇ ਇਸ ਲਈ ਜਰਨਲ ਇਜਲਾਸ ਨੂੰ ਜਥੇਦਾਰਾਂ ਦੀ ਇਕੱਤਰਤਾ ਤੋਂ ਪਹਿਲਾ ਸੱਦਣ ਦੀਆਂ ਚਰਚਾਵਾਂ ਚੱਲ ਰਹੀਆਂ ਹਨ। ਸੰਵਿਧਾਨ ਦੇ ਮੁਤਾਬਕ ਸਲਾਨਾ ਜਨਰਲ ਇਜਲਾਸ 15 ਅਕਤੂਬਰ ਤੋਂ 30 ਨਵੰਬਰ ਤੱਕ ਸੱਦਿਆ ਜਾ ਸਕਦਾ ਹੈ। 28 ਸਤੰਬਰ ਨੂੰ 21 ਦਿਨਾਂ ਦੇ ਨੋਟਿਸ ‘ਤੇ ਸ਼?ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਜਨਰਲ ਇਜਲਾਸ ਸੱਦਣ ਦਾ ਐਲਾਨ ਕੀਤਾ ਜਾ ਸਕਦਾ ਹੈ। ਚਰਚਾ ਹੈ ਕਿ ਇਹ ਜਨਰਲ ਇਜਲਾਸ 20 ਅਕਤੂਬਰ ਦੇ ਆਸ-ਪਾਸ ਸੱਦਣ ਦੀਆਂ ਗੁੱਪਤ ਤਿਆਰੀਆਂ ਵੀ ਕੀਤੀਆਂ ਜਾ ਰਹੀਆਂ ਹਨ। ਚਰਚਾ ਹੈ ਕਿ ਸ਼?ਰੋਮਣੀ ਅਕਾਲੀ ਦਲ ਵੱਲੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਮੁੜ ਪ੍ਰਧਾਨ ਦੇ ਉਮੀਦਵਾਰ ਲਈ ਮੈਦਾਨ ਵਿਚ ਉਤਾਰਿਆ ਜਾ ਸਕਦਾ ਹੈ।

Scroll to Top