ਤਖ਼ਤ ਪਟਨਾ ਸਾਹਿਬ ਵਿਖੇ ਮਰਿਆਦਾ ਦਾ ਉਲੰਘਣ ਦੁਖਦਾਈ: ਧਾਮੀ

ਤਖ਼ਤ ਸ੍ਰੀ ਪਟਨਾ ਸਾਹਿਬ ਵਿੱਚ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਦੇ ਨਤਮਸਤਕ ਹੋਣ ਮੌਕੇ ਗੁਰੂ ਘਰ ਦੇ ਕੀਰਤਨੀ ਜਥੇ ਨੂੰ ਗੁਰਬਾਣੀ ਕੀਰਤਨ ਕਰਨ ਸਮੇਂ ਮੀਡੀਆ ਵੱਲੋਂ ਪ੍ਰੇਸ਼ਾਨ ਕਰਨਾ ਬੇਹੱਦ ਦੁਖਦਾਈ ਹੈ ਅਤੇ ਅਜਿਹੀ ਹਰਕਤ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਵਾਲੀ ਹੈ। ਇਹ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗੁਰੂ ਅਸਥਾਨਾਂ ਅੰਦਰ ਗੁਰੂ ਗ੍ਰੰਥ ਸਾਹਿਬ ਦੇ ਅਦਬ ਸਤਿਕਾਰ ਅਤੇ ਕੀਰਤਨ ਦੀ ਆਪਣੀ ਮਰਿਆਦਾ ਹੈ ,ਜਿਸ ਨੂੰ ਯਕੀਨੀ ਬਣਾਉਣਾ ਪ੍ਰਬੰਧਕਾਂ ਦੀ ਵੱਡੀ ਜ਼ਿੰਮੇਵਾਰੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਮੀਡੀਆ ਨੂੰ ਅਪੀਲ ਕੀਤੀ ਕਿ ਆਪਣੀ ਡਿਊਟੀ ਨਿਭਾਉਣ ਸਮੇਂ ਉਹ ਗੁਰੂ ਘਰਾਂ ਦੀ ਮਰਿਆਦਾ ਅਤੇ ਸਤਿਕਾਰ ਦਾ ਖਿਆਲ ਜ਼ਰੂਰ ਰੱਖਣ।

2 thoughts on “ਤਖ਼ਤ ਪਟਨਾ ਸਾਹਿਬ ਵਿਖੇ ਮਰਿਆਦਾ ਦਾ ਉਲੰਘਣ ਦੁਖਦਾਈ: ਧਾਮੀ”

  1. Pingback: สล็อตออนไลน์เกาหลี

  2. Pingback: 10 บาคาร่าเว็บตรง สมัครง่าย มาแรงในปี 2026

Comments are closed.

Scroll to Top