ਕਿਰਤੀ ਕਿਸਾਨ ਯੂਨੀਅਨ ਵੱਲੋਂ 25 ਨੂੰ ਧਰਨੇ ਲਾਉਣ ਦਾ ਐਲਾਨ

ਕਿਰਤੀ ਕਿਸਾਨ ਯੂਨੀਅਨ ਦੀ ਸੂਬਾ ਕਮੇਟੀ ਨੇ ਪੰਜਾਬ ਸਰਕਾਰ ਤੋਂ ਬਾਸਮਤੀ ਦਾ ਐੱਮਐੱਸਪੀ 6000 ਰੁਪਏ ਪ੍ਰਤੀ ਕੁਇੰਟਲ ਦੇਣ, ਕੇਂਦਰ ਸਰਕਾਰ ਵੱਲੋਂ ਬਾਸਮਤੀ ਦੇ ਨਿਰਯਾਤ ਦੀ ਤੈਅ ਕੀਤੀ 950 ਡਾਲਰ ਪ੍ਰਤੀ ਟਨ ਕੀਮਤ ਨੂੰ ਰੱਦ ਕਰਨ, ਅਟਾਰੀ ਅਤੇ ਹੁਸੈਨੀਵਾਲਾ ਸਰਹੱਦੀ ਲਾਂਘਿਆਂ ਰਾਹੀ ਬਾਸਮਤੀ ਸਣੇ ਸਮੁੱਚਾ ਵਪਾਰ ਖੋਲ੍ਹੇ ਜਾਣ ਅਤੇ ਡੀਏਪੀ ਦਾ ਅਗਾਊਂ ਪ੍ਰਬੰਧ ਕਰਵਾਉਣ ਆਦਿ ਮੰਗਾਂ ਲਈ 25 ਸਤੰਬਰ ਨੂੰ ਸਾਰੇ ਪੰਜਾਬ ਵਿੱਚ ਜ਼ਿਲ੍ਹਾ ਅਤੇ ਤਹਿਸੀਲ ਕੇਂਦਰਾਂ ’ਤੇ ਧਰਨੇ ਦੇਣ ਦਾ ਐਲਾਨ ਕੀਤਾ ਹੈ। ਇਹ ਜਾਣਕਾਰੀ ਜਥੇਬੰਦੀ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ ਨੇ ਦਿੱਤੀ।

Scroll to Top