ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਲੋਂ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਗਈ ਕਿ ਜੇਕਰ ਪੰਜਾਬ ਦੀਆਂ ਮੰਡੀਆਂ ਵਿੱਚ ਪਹਿਲੀ ਅਕਤੂਬਰ ਤੋਂ ਝੋਨੇ ਦੀ ਖਰੀਦ ਸ਼ੁਰੂ ਨਾ ਕੀਤੀ ਗਈ ਤਾਂ ਯੂਨੀਅਨ ਵੱਲੋਂ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਸਮੁੱਚੇ ਪੰਜਾਬ ਨੂੰ ਜਾਮ ਕਰ ਦਿੱਤਾ ਜਾਵੇਗਾ। ਯੂਨੀਅਨ ਵੱਲੋਂ ਇਹ ਚਿਤਾਵਨੀ ਦੇ ਸੂਬਾਈ ਜਨਰਲ ਸਕੱਤਰ ਪਰਮਿੰਦਰ ਸਿੰਘ ਚਲਾਕੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ। ਸ੍ਰੀ ਚਲਾਕੀ ਨੇ ਕਿਹਾ ਕਿ ਪੰਜਾਬ ਭਰ ਦੇ ਗੁਦਾਮ ਤੇ ਸੈਲਰ ਪਿਛਲੇ ਸੀਜ਼ਨ ਦੇ ਝੋਨੇ ਨਾਲ ਨਕੋ ਨੱਕ ਭਰੇ ਪਏ ਹਨ, ਜਿਨ੍ਹਾਂ ਨੂੰ ਖਾਲੀ ਕਰਾਉਣ ਲਈ ਸੂਬਾ ਸਰਕਾਰ ਵੱਲੋਂ ਕੇਂਦਰੀ ਸਰਕਾਰ ਨਾਲ ਕੋਈ ਤਾਲਮੇਲ ਨਹੀਂ ਕੀਤਾ ਗਿਆ ਅਤੇ ਨਾ ਹੀ ਝੋਨੇ ਦੀ ਖਰੀਦ ਸਬੰਧੀ ਮੰਡੀਆਂ ਵਿੱਚ ਉੱਚਤ ਪ੍ਰਬੰਧ ਕੀਤੇ ਗਏ ਹਨ।
4 thoughts on “ਬੀਕੇਯੂ ਰਾਜੇਵਾਲ ਵੱਲੋਂ ਸੰਘਰਸ਼ ਦੀ ਚਿਤਾਵਨੀ”
Comments are closed.

Pingback: โรงแรมหัวหิน
Pingback: Movimento Revolucionário 94 de Outubro contratando
Pingback: punch казино
Pingback: goth girl dating