ਸਿਆਸੀ ਫਾਇਦੇ ਲਈ ਡੇਰਾ ਮੁਖੀ ਨੂੰ ਪੈਰੋਲ ਦੇਣ ਦੀ ਨਿੰਦਾ

ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਸਿਆਸੀ ਫਾਇਦੇ ਲਈ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਵਾਰ ਵਾਰ ਪੈਰੋਲ ਦੇਣ ਲਈ ਭਾਜਪਾ ਦੀ ਨਿਖੇਧੀ ਕੀਤੀ ਹੈ। ਝਿੰਝਰ ਨੇ ਇਸ ਨੂੰ ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੋਟਰਾਂ ਨੂੰ ਪ੍ਰਭਾਵਿਤ ਕਰਨ ਦੀ ਕੋਝੀ ਕੋਸ਼ਿਸ਼ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਸਿੱਖ ਭਾਈਚਾਰੇ ਵਿੱਚ ਨਾਰਾਜ਼ਗੀ ਵੱਧ ਰਹੀ ਹੈ। ਬੰਦੀ ਸਿੰਘਾਂ ਨੂੰ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਛੱਡਿਆ ਨਹੀਂ ਜਾ ਰਿਹਾ, ਜਦੋਂ ਕਿ ਡੇਰਾ ਮੁਖੀ ਨੂੰ ਵਾਰ-ਵਾਰ ਪੈਰੋਲ ਜਾਂ ਫਰਲੋ ਦਿੱਤੀ ਜਾ ਰਹੀ ਹੈ। ਸ੍ਰੀ ਝਿੰਜਰ ਨੇ ਬਲਜੀਤ ਸਿੰਘ ਦਾਦੂਵਾਲ, ਮਨਜਿੰਦਰ ਸਿਰਸਾ ਅਤੇ ਹਰਮੀਤ ਕਾਲਕਾ ਤੋਂ ਰਾਮ ਰਹੀਮ ਦੀ ਵਾਰ-ਵਾਰ ਪੈਰੋਲ ’ਤੇ ਚੁੱਪੀ ਬਾਰੇ ਸਵਾਲ ਕੀਤੇ। ਉਨ੍ਹਾਂ ਕਿਹਾ ਕਿ ਭਾਜਪਾ ਦੀਆਂ ਕਾਰਵਾਈਆਂ ਨਿਰਾਸ਼ਾ ਦੀ ਲਹਿਰ ਪੈਦਾ ਕਰਦੀਆਂ ਹਨ, ਚੋਣ ਲਾਭ ਲਈ ਰਾਮ ਰਹੀਮ ਦੇ ਪ੍ਰਭਾਵ ਦਾ ਸ਼ੋਸ਼ਣ ਕਰਦੀਆਂ ਹਨ। ਉਨ੍ਹਾਂ ਨੇ ਸਿੱਖਾਂ ਨੂੰ ਇਸ ਬੇਇਨਸਾਫੀ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਦੀ ਅਪੀਲ ਕੀਤੀ।

1 thought on “ਸਿਆਸੀ ਫਾਇਦੇ ਲਈ ਡੇਰਾ ਮੁਖੀ ਨੂੰ ਪੈਰੋਲ ਦੇਣ ਦੀ ਨਿੰਦਾ”

  1. Pingback: สล็อตเงินวอน

Comments are closed.

Scroll to Top