ਲਾਅ ਯੂਨੀਵਰਸਿਟੀ ਮਾਮਲਾ: ਵਿਦਿਆਰਥੀਆਂ ਵੱਲੋਂ ਭੁੱਖ ਹੜਤਾਲ ਸ਼ੁਰੂ

ਇੱਥੋਂ ਦੀ ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ ‌ਵਿੱਚ ਵਿਦਿਆਰਥੀਆਂ ਵੱਲੋਂ ਪਿਛਲੇ 13 ਦਿਨਾਂ ਤੋਂ ਉਪ ਕੁਲਪਤੀ ਖ਼ਿਲਾਫ਼ ਵਿੱਢਿਆ ਸੰਘਰਸ਼ ਅੱਜ ਭੁੱਖ ਹੜਤਾਲ ’ਚ ਤਬਦੀਲ ਹੋ ਗਿਆ। ਅੱਜ ਸ਼ਾਮ ਲਗਪਗ 50 ਵਿਦਿਆਰਥੀਆਂ ਨੇ ਭੁੱਖ ਹੜਤਾਲ ਸ਼ੁਰੂ ਕਰ ਕੇ ਐਲਾਨ ਕੀਤਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਮੰਨੀਆਂ ਨਹੀਂ ਜਾਂਦੀਆਂ ਉਦੋਂ ਤੱਕ ਭੁੱਖ ਹੜਤਾਲ ਜਾਰੀ ਰਹੇਗੀ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਾਰਾ ਦਿਨ ਵਿਦਿਆਰਥੀ ਹਾਈ ਕੋਰਟ ਦੇ ਫ਼ੈਸਲੇ ਦੀ ਉਡੀਕ ਕਰਦੇ ਰਹੇ ਪਰ ਸ਼ਾਮ ਤੱਕ ਜਦੋਂ ਹਾਈ ਕੋਰਟ ਦਾ ਕੋਈ ਫ਼ੈਸਲਾ ਨਹੀਂ ਆਇਆ ਤਾਂ ਵਿਦਿਆਰਥੀਆਂ ਨੇ ਸੰਘਰਸ਼ ਤੇਜ਼ ਕਰਦਿਆਂ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ। ਇਸ ਦੌਰਾਨ ਵਿਦਿਆਰਥੀ ਆਗੂਆਂ ਨੇ ਇਹ ਵੀ ਐਲਾਨ ਕੀਤਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ ਮਰਨ ਵਰਤ ’ਤੇ ਬੈਠਣ ਲਈ ਮਜਬੂਰ ਹੋਣਗੇ। ਇਸ ਤੋਂ ਪਹਿਲਾਂ ਵਿਦਿਆਰਥੀਆਂ ਨੇ ਯੂਨੀਵਰਸਿਟੀ ਕੈਂਪਸ ਵਿਚ ਮਾਰਚ ਕਰਦਿਆਂ ਵਾਈਸ ਚਾਂਸਲਰ ਵਿਰੁੱਧ ਨਾਅਰੇਬਾਜ਼ੀ ਕੀਤੀ। ਵਿਦਿਆਰਥੀ ਆਗੂਆਂ ਨੇ ਦੋਸ਼ ਲਾਇਆ ਕਿ ਅੱਜ ਵਾਈਸ ਚਾਂਸਲਰ ਨੇ ਇਕ ਲੜਕੀ ਨੂੰ ਫ਼ੋਨ ਕਰਕੇ ਪੰਜ ਕੁੜੀਆਂ ਨੂੰ ਵਿਸ਼ੇਸ਼ ਗੱਲਬਾਤ ਲਈ ਆਪਣੀ ਕੋਠੀ ਬੁਲਾਇਆ। ਵਿਦਿਆਰਥੀਆਂ ਨੇ ਇਸ ਦੀ ਇਕ ਆਡੀਓ ਵੀ ਜਾਰੀ ਕੀਤੀ ਹੈ।

1 thought on “ਲਾਅ ਯੂਨੀਵਰਸਿਟੀ ਮਾਮਲਾ: ਵਿਦਿਆਰਥੀਆਂ ਵੱਲੋਂ ਭੁੱਖ ਹੜਤਾਲ ਸ਼ੁਰੂ”

  1. Pingback: หวยเกาหลี

Comments are closed.

Scroll to Top