ਸੁਖਬੀਰ ਬਾਦਲ ’ਤੇ ਅਕਾਲ ਤਖ਼ਤ ਦੇ ਹੁਕਮਾਂ ਦੀ ਉਲੰਘਣਾ ਦਾ ਦੋਸ਼

ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਸੁਖਬੀਰ ਬਾਦਲ ’ਤੇ ਅਕਾਲ ਤਖਤ ਦੇ ਹੁਕਮਾਂ ਦੀ ਉਲੰਘਣਾ ਦਾ ਦੋਸ਼ ਲਾਇਆ ਹੈ। ਭਾਈ ਮਨਜੀਤ ਸਿੰਘ ਤੇ ਸਤਵਿੰਦਰ ਸਿੰਘ ਟੌਹੜਾ ਨੇ ਦੋਸ਼ ਲਾਇਆ ਹੈ ਕਿ ਸੁਖਬੀਰ ਦੀਆਂ ਜਨਤਕ ਸਮਾਗਮ ’ਚ ਸ਼ਮੂਲੀਅਤ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਇਸ ਤੋਂ ਸਪੱਸ਼ਟ ਹੈ ਕਿ ਉਹ ਅਕਾਲ ਤਖ਼ਤ ਦੇ ਆਦੇਸ਼ਾਂ ਨੂੰ ਟਿੱਚ ਜਾਣਦੇ ਹਨ। 

Scroll to Top