Top of Form
ਨਵੀਂ ਦਿੱਲੀ, 22 ਅਕਤੂਬਰਭਾਰਤੀ ਵਿਦੇਸ਼ ਮੰਤਰਾਲੇ ਨੇ ਅੱਜ ਦੱਸਿਆ ਕਿ ਭਾਰਤ ਅਤੇ ਪਾਕਿਸਤਾਨ ਨੇ ਅਗਲੇ ਪੰਜ ਸਾਲਾਂ ਲਈ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਸਮਝੌਤਾ ਨਵਿਆ ਦਿੱਤਾ ਹੈ। ਇਸ ਤੋਂ ਇਲਾਵਾ ਵਿਦੇਸ਼ ਮੰਤਰਾਲੇ ਨੇ ਕਿਹਾ, ‘ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ’ਤੇ ਸਮਝੌਤਾ ਪੰਜ ਹੋਰ ਸਾਲਾਂ ਲਈ ਨਵਿਆਇਆ ਗਿਆ ਹੈ।’ ਜ਼ਿਕਰਯੋਗ ਹੈ ਕਿ ਭਾਰਤ ਤੇ ਪਾਕਿਸਤਾਨ ਦਰਮਿਆਨ 24 ਅਕਤੂਬਰ, 2019 ਨੂੰ ਸਮਝੌਤਾ ਹੋਇਆ ਸੀ ਜਿਸ ਤਹਿਤ ਭਾਰਤ ਤੋਂ ਸ਼ਰਧਾਲੂਆਂ ਨੂੰ ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਪਾਕਿਸਤਾਨ ਦੇ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ, ਨਾਰੋਵਾਲ ਦੀ ਯਾਤਰਾ ਦੀ ਸਹੂਲਤ ਦਿੱਤੀ ਗਈ ਸੀ।