ਝੋਨੇ ਦੀ ਨਿਰਵਿਘਨ ਖਰੀਦ ਸ਼ੁਰੂ ਹੋਣ ਤੱਕ ਸੰਘਰਸ਼ ਜਾਰੀ ਰੱਖਣ ਦਾ ਅਹਿਦ

ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਨਿਰਵਿਘਨ ਖਰੀਦ ਤੇ ਚੁਕਾਈ ਸ਼ੁਰੂ ਨਾ ਹੋਣ ਦੇ ਰੋਸ ਵਜੋਂ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਸੂਬੇ ਵਿੱਚ ‘ਆਪ’ ਦੇ ਮੰਤਰੀਆਂ, ਵਿਧਾਇਕਾਂ, ਭਾਜਪਾ ਆਗੂਆਂ ਅਤੇ ਟੌਲ ਪਲਾਜ਼ਿਆਂ ਸਣੇ 51 ਥਾਵਾਂ ਸ਼ੁਰੂ ਕੀਤੇ ਪੱਕੇ ਮੋਰਚੇ ਅੱਜ ਵੀ ਜਾਰੀ ਰਹੇ। ਇਸ ਮੌਕੇ ਵੱਡੀ ਗਿਣਤੀ ਕਿਸਾਨ, ਮਜ਼ਦੂਰ, ਔਰਤਾਂ, ਬਜ਼ੁਰਗਾਂ ਤੇ ਨੌਜਵਾਨਾਂ ਨੇ ਸ਼ਮੂਲੀਅਤ ਕੀਤੀ। ਇਸ ਦੌਰਾਨ ਕਿਸਾਨ ਜਥੇਬੰਦੀ ਦੇ ਆਗੂਆਂ ਨੇ ਪੰਜਾਬ ਦੀਆਂ ਮੰਡੀਆਂ ਵਿੱਚ ਕਿਸਾਨਾਂ ਦੀ ਖੱਜਲ-ਖੁਆਰ ਖਤਮ ਕਰਕੇ ਝੋਨੇ ਦੀ ਨਿਰਵਿਘਨ ਖਰੀਦ ਤੇ ਚੁਕਾਈ ਸ਼ੁਰੂ ਹੋਣ ਤੱਕ ਇਹ ਪੱਕੇ ਮੋਰਚੇ ਜਾਰੀ ਰੱਖਣ ਦਾ ਅਹਿਦ ਲਿਆ। ਉਨ੍ਹਾਂ ਕਿਹਾ ਕਿ ਪੰਜਾਬ ਦਾ ਕਿਸਾਨ ਆਪਣੀਆਂ ਮੰਗਾਂ ਮਨਵਾ ਕੇ ਹੀ ਘਰ ਵਾਪਸੀ ਕਰੇਗਾ। ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ, ਝੰਡਾ ਸਿੰਘ ਜੇਠੂਕੇ, ਸ਼ਿੰਗਾਰਾ ਸਿੰਘ ਮਾਨ, ਰੂਪ ਸਿੰਘ ਛੰਨਾਂ, ਹਰਦੀਪ ਸਿੰਘ ਟੱਲੇਵਾਲ, ਜਗਤਾਰ ਸਿੰਘ ਕਾਲਾਝਾੜ, ਜਨਕ ਸਿੰਘ ਭੁਟਾਲ, ਹਰਿੰਦਰ ਕੌਰ ਬਿੰਦੂ, ਕਮਲਜੀਤ ਕੌਰ ਬਰਨਾਲਾ ਅਤੇ ਕੁਲਦੀਪ ਕੌਰ ਕੁੱਸਾ ਨੇ ਵੱਖ-ਵੱਖ ਥਾਵਾਂ ’ਤੇ ਸੰਬੋਧਨ ਕਰਦਿਆਂ ਦੋਸ਼ ਲਾਇਆ ਕਿ ਨਿਰਵਿਘਨ ਖਰੀਦ ਸ਼ੁਰੂ ਹੋਣ ਬਾਰੇ ਸਰਕਾਰੀ ਦਾਅਵੇ ਬਹੁਤੀਆਂ ਮੰਡੀਆਂ ਵਿੱਚ ਖੋਖਲੇ ਸਾਬਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਤੇ ਕੇਂਦਰ ਦੀ ਸਰਕਾਰ ਇਸ ਸੰਕਟ ਦੇ ਦੌਰ ਦਾ ਵੀ ਸਿਆਸੀ ਲਾਹਾ ਲੈਣ ਦੀ ਕੋਸ਼ਿਸ਼ ਕਰ ਰਹੀ ਹੈ, ਜਿਨ੍ਹਾਂ ਵੱਲੋਂ ਇਸ ਸੰਕਟ ਦਾ ਹੱਲ ਕੱਢਣ ਦੀ ਥਾਂ ’ਤੇ ਇਕ-ਦੂਜੇ ’ਤੇ ਦੂਸ਼ਣਬਾਜ਼ੀ ਕਰਕੇ ਸਮਾਂ ਲੰਘਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਮੰਡੀਆਂ ਵਿੱਚ ਝੋਨੇ ਦੀ ਸਮੇਂ ਸਿਰ ਖਰੀਦ ਨਾ ਹੋਣ ਦਾ ਅਸਰ ਅਗਲੀ ਫ਼ਸਲ ’ਤੇ ਪਵੇਗਾ। ਪੰਜਾਬ ਤੇ ਕੇਂਦਰ ਸਰਕਾਰ ਨੂੰ ਮਿਲ ਕੇ ਸਮੱਸਿਆਵਾਂ ਦਾ ਹੱਲ ਲੱਭਣਾ ਚਾਹੀਦਾ ਹੈ। ਇਸ ਸੀਜ਼ਨ ਵਿੱਚ ਫਸਲ ਨੂੰ ਐੱਮਐੱਸਪੀ ਤੋਂ ਘੱਟ ਵੇਚਣ ਕਰਕੇ ਕਿਸਾਨਾਂ ਦੇ ਹੋਏ ਨੁਕਸਾਨ ਦੀ ਪੂਰਤੀ ਵੀ ਸਰਕਾਰ ਨੂੰ ਕਰਨੀ ਚਾਹੀਦੀ ਹੈ। ਸੂਬਾ ਸਰਕਾਰ ਵੱਲੋਂ ਪਰਾਲੀ ਸਾੜਨ ਸਬੰਧੀ ਕਿਸਾਨਾਂ ਖ਼ਿਲਾਫ਼ ਪੁਲੀਸ ਕੇਸ ਦਰਜ ਕੀਤੇ ਜਾ ਰਹੇ ਹਨ ਪਰ ਸਰਕਾਰ ਇਹ ਸਮੱਸਿਆ ਹੱਲ ਕਰਨ ਲਈ ਕੁਝ ਨਹੀਂ ਕਰ ਰਹੀ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਨੂੰ ਪਰਾਲੀ ਸਾੜਨ ਤੋਂ ਬਗੈਰ ਨਿਬੇੜੇ ਲਈ 200 ਰੁਪਏ ਪ੍ਰਤੀ ਕੁਇੰਟਲ ਬੋਨਸ ਦਿੱਤਾ ਜਾਣਾ ਚਾਹੀਦਾ ਹੈ।.

5 thoughts on “ਝੋਨੇ ਦੀ ਨਿਰਵਿਘਨ ਖਰੀਦ ਸ਼ੁਰੂ ਹੋਣ ਤੱਕ ਸੰਘਰਸ਼ ਜਾਰੀ ਰੱਖਣ ਦਾ ਅਹਿਦ”

  1. Pingback: ปั้มวิวไลฟ์สด facebook

  2. Pingback: เว็บสล็อตลิขสิทธิ์แท้ คืออะไร

  3. Pingback: psychic passions

  4. Pingback: Aderindo ao Boko Haram no Brasil

  5. Pingback: Grocery Store Near Me

Comments are closed.

Scroll to Top