ਕਿਸਾਨ ਅੰਦੋਲਨ ਦਾ ਬਦਲਾ ਲੈਣਾ ਚਾਹੁੰਦੈੈ ਕੇਂਦਰ: ਕੰਗ

ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਝੋਨੇ ਦੀ ਖ਼ਰੀਦ ਤੇ ਲਿਫਟਿੰਗ ਦੀ ਸਮੱਸਿਆ ਨੂੰ ਲੈ ਕੇ ਭਾਜਪਾ ਅਤੇ ਕੇਂਦਰ ਸਰਕਾਰ ’ਤੇ ਮੁੜ ਹਮਲਾ ਸੇਧਦਿਆਂ ਕਿਹਾ ਕਿ ਦਿੱਲੀ ਵਿੱਚ ਚੱਲੇ ਕਿਸਾਨ ਅੰਦੋਲਨ ਦਾ ਬਦਲਾ ਲੈਣ ਲਈ ਕੇਂਦਰ ਵੱਲੋਂ ਪੰਜਾਬ ਦੇ ਗੁਦਾਮਾਂ ਵਿੱਚੋਂ ਝੋਨੇ ਦੀ ਲਿਫਟਿੰਗ ਨਹੀਂ ਕਰਵਾਈ ਗਈ, ਜਦੋਂਕਿ ਸੂਬਾ ਸਰਕਾਰ ਪਿਛਲੇ ਨੌਂ ਮਹੀਨਿਆਂ ਤੋਂ ਭਾਰਤੀ ਖੁਰਾਕ ਨਿਗਮ (ਐੱਫਸੀਆਈ) ਨੂੰ ਪੱਤਰ ਲਿਖ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਵੱਲੋਂ ਗੁਦਾਮਾਂ ਵਿੱਚੋਂ ਪੁਰਾਣਾ ਅਨਾਜ ਚੁੱਕਣਾ ਰੁਟੀਨ ਦੀ ਪ੍ਰਕਿਰਿਆ ਤਾਂ ਜੋ ਅਨਾਜ ਦੀ ਢੋਆ-ਢੁਆਈ ਲਈ ਥਾਂ ਖਾਲੀ ਰਹੇ। ਇਸ ਵਾਰ ਪੰਜਾਬ ਦੇ ਕਿਸਾਨਾਂ ਨੂੰ ਪ੍ਰੇਸ਼ਾਨ ਕਰਨ ਲਈ ਜਾਣ-ਬੁੱਝ ਕੇ ਗੁਦਾਮ ਖਾਲੀ ਨਹੀਂ ਕਰਵਾਏ। ਉਨ੍ਹਾਂ ਕਿਹਾ ਕਿ ਪਰ ਕੇਂਦਰ ਨੌਂ ਮਹੀਨਿਆਂ ਤੋਂ ਕੁੰਭਕਰਨ ਵਾਂਗ ਸੁੱਤਾ ਰਿਹਾ।

Scroll to Top