ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਸਬੰਧੀ ਚਰਚਾ ਕਰਦਿਆਂ ਕਿਹਾ ਕਿ ਕਿਸਾਨਾਂ ’ਤੇ ਗੈਰ ਕਾਨੂੰਨੀ ਅਤੇ ਗੈਰ ਮਨੁੱਖੀ ਸਖ਼ਤੀ ਕਰਕੇ ਕੇਂਦਰ ਸਰਕਾਰ ਮੁਲਕ ਵਿੱਚ ਐਮਰੇਜੈਂਸੀ ਵਰਗੇ ਹਾਲਾਤ ਪੈਦਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਕਿਸਾਨਾਂ ਪ੍ਰਤੀ ਰਵੱਈਆ ਬਹੁਤ ਮਾੜਾ ਹੈ। ਸ੍ਰੀ ਚੀਮਾ ਨੇ ਹਰਿਆਣਾ ਵਿੱਚ ਹੋ ਰਹੀਆਂ ਗੁਰਦੁਆਰਾ ਕਮੇਟੀ ਦੀਆਂ ਚੋਣਾਂ ਵਿੱਚ ਅਕਾਲੀ ਦਲ ਨੂੰ ਚੋਣਾਂ ਲੜਨ ਤੋਂ ਰੋਕਣ ਲਈ ਰਚੀ ਜਾ ਰਹੀ ਸਾਜ਼ਿਸ਼ ਦੀ ਨਿਖੇਧੀ ਕੀਤੀ ਅਤੇ ਐਲਾਨ ਕੀਤਾ ਕਿ ਪਾਰਟੀ ਇਸ ਖ਼ਿਲਾਫ਼ ਕਾਨੂੰਨੀ ਲੜਾਈ ਲੜੇਗੀ। ਉਨ੍ਹਾਂ ਹਰਿਆਣਾ ਗੁਰਦੁਆਰਾ ਕਮਿਸ਼ਨ ਨੂੰ ਅਪੀਲ ਕੀਤੀ ਕਿ ਨੋਟੀਫਿਕੇਸ਼ਨ ਵਾਪਸ ਲਿਆ ਜਾਵੇ ਅਤੇ ਕਿਹਾ ਕਿ ਜੇ ਅਜਿਹਾ ਨਾ ਹੋਇਆ ਤਾਂ ਅਦਾਲਤ ਦਾ ਰੁਖ਼ ਕੀਤਾ ਜਾਵੇਗਾ।