ਮੁੱਖ ਮੰਤਰੀ ਦੀ ਕੋਠੀ ਨੇੜੇ ਸੜਕ ਉੱਪਰ ਖੁੱਲ੍ਹੇ ਆਸਮਾਨ ਹੇਠ ਦਿਨ-ਰਾਤ ਦਾ ਮੋਰਚਾ ਲਗਾ ਕੇ ਡਟੇ ਕੰਪਿਊਟਰ ਅਧਿਆਪਕਾਂ ਨੇ ਤਿੰਨ ਰਾਤਾਂ ਗੁਜ਼ਾਰਨ ਤੋਂ ਬਾਅਦ ਅੱਜ ਚੌਥੇ ਦਿਨ ਸੂਬਾ ਪੱਧਰੀ ਰੋਸ ਰੈਲੀ ਕੀਤੀ। ਉਨ੍ਹਾਂ ਪੰਜਾਬ ਸਰਕਾਰ ’ਤੇ ਵਾਅਦਾਖ਼ਿਲਾਫ਼ੀ ਦੇ ਦੋਸ਼ ਲਾਉਂਦਿਆਂ ਸਥਾਨਕ ਡੀਸੀ ਦਫ਼ਤਰ ਅੱਗੇ 108 ਤੋਂ ਚੱਲ ਰਹੀ ਲੜੀਵਾਰ ਭੁੱਖ ਹੜਤਾਲ ਨੂੰ 22 ਦਸੰਬਰ ਤੋਂ ‘ਮਰਨ ਵਰਤ’ ਵਿਚ ਤਬਦੀਲ ਕਰਨ ਦਾ ਐਲਾਨ ਕੀਤਾ। 14 ਦਸੰਬਰ ਨੂੰ ਕੰਪਿਊਟਰ ਅਧਿਆਪਕ ਮੁੱਖ ਮੰਤਰੀ ਦੀ ਕੋਠੀ ਨੇੜੇ ਸੂਬਾਈ ਰੋਸ ਰੈਲੀ ਕਰਨ ਤੋਂ ਬਾਅਦ ਸੜਕ ਉੱਪਰ ਹੀ ਮੋਰਚਾ ਲਗਾ ਕੇ ਡਟ ਗਏ ਸਨ, ਉਹ ਡੀਏ ਬਹਾਲ ਕਰਨ ਦਾ ਪੱਤਰ ਜਾਰੀ ਕਰਨ ਦੀ ਮੰਗ ’ਤੇ ਅੜ੍ਹੇ ਹੋਏ ਸਨ। ਕੰਪਿਊਟਰ ਅਧਿਆਪਕਾਂ ਨੇ ਠੰਢ ਦੇ ਬਾਵਜੂਦ ਤਿੰਨ ਰਾਤਾਂ ਖੁੱਲ੍ਹੇ ਆਸਮਾਨ ਹੇਠ ਸੜਕ ਉੱਪਰ ਹੀ ਗੁਜ਼ਾਰੀਆਂ ਅਤੇ ਅੱਜ ਸੂਬਾ ਪੱਧਰੀ ਰੋਸ ਰੈਲੀ ਕੀਤੀ ਪਰ ਡੀਏ ਬਹਾਲ ਕਰਨ ਦਾ ਪੱਤਰ ਫਿਰ ਵੀ ਜਾਰੀ ਨਾ ਹੋਇਆ। ਅੱਜ ਪੰਜਾਬ ਭਰ ਤੋਂ ਕੰਪਿਊਟਰ ਅਧਿਆਪਕ ਇੱਥੇ ਮੁੱਖ ਮੰਤਰੀ ਦੀ ਰਿਹਾਇਸ਼ੀ ਕਲੋਨੀ ਦੇ ਮੁੱਖ ਗੇਟ ਨੇੜੇ ਚਾਰ ਦਿਨਾਂ ਤੋਂ ਚੱਲ ਮੋਰਚੇ ਵਿੱਚ ਪੁੱਜੇ ਤੇ ਸੂਬਾ ਪੱਧਰੀ ਰੋਸ ਰੈਲੀ ਕੀਤੀ। ਰੈਲੀ ਵਿੱਚ ਭਰਾਤਰੀ ਜਥੇਬੰਦੀਆਂ ਡੀਟੀਐੱਫ, ਗੌਰਮਿੰਟ ਟੀਚਰਜ਼ ਯੂਨੀਅਨ, ਐੱਸਸੀ/ਬੀਸੀ ਅਧਿਆਪਕ ਯੂਨੀਅਨ, ਕਿਰਤੀ ਕਿਸਾਨ ਯੂਨੀਅਨ, ਪੀਐੱਸਯੂ ਦੇ ਆਗੂਆਂ ਨੇ ਵੀ ਸ਼ਮੂਲੀਅਤ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ ਦੇ ਆਗੂਆਂ ਪਰਮਵੀਰ ਸਿੰਘ ਪੰਮੀ, ਜੋਨੀ ਸਿੰਗਲਾ, ਪ੍ਰਦੀਪ ਮਲੂਕਾ, ਰਜਵੰਤ ਕੌਰ ਅਤੇ ਜਸਵਿੰਦਰ ਸਿੰਘ ਲੁਧਿਆਣਾ ਨੇ ਕਿਹਾ ਕਿ 1 ਸਤੰਬਰ ਤੋਂ ਮੁੱਖ ਮੰਤਰੀ ਦੇ ਸ਼ਹਿਰ ’ਚ ਡੀਸੀ ਦਫ਼ਤਰ ਅੱਗੇ ਲੜੀਵਾਰ ਭੁੱਖ ਹੜਤਾਲ ਜਾਰੀ ਹੈ ਪਰ ਕੋਈ ਸੁਣਵਾਈ ਨਹੀਂ ਹੋਈ। ਸਰਕਾਰ ਦੀ ਤਰਫ਼ੋਂ ਪ੍ਰਸ਼ਾਸਨ ਵੱਲੋਂ 14 ਦਸੰਬਰ ਨੂੰ ਨਵਾਂ ਭਰੋਸਾ ਦਿੱਤਾ ਗਿਆ ਕਿ ਮੰਗਲਵਾਰ ਤੱਕ ਡੀਏ ਬਹਾਲੀ ਦਾ ਪੱਤਰ ਜਾਰੀ ਹੋ ਜਾਵੇਗਾ। ਅੱਜ ਫਿਰ ਇਹ ਵਾਅਦਾ ਝੂਠਾ ਸਾਬਤ ਹੋਇਆ। ਉਨ੍ਹਾਂ ਦੱਸਿਆ ਕਿ ਅੱਜ ਰੈਲੀ ਦੌਰਾਨ ਹੀ ਡੀਸੀ ਵੱਲੋਂ ਸੰਘਰਸ਼ ਕਮੇਟੀ ਦੇ ਵਫ਼ਦ ਨਾਲ ਮੀਟਿੰਗ ਦੌਰਾਨ ਇਹ ਭਰੋਸਾ ਦਿੱਤਾ ਗਿਆ ਕਿ ਦੋ ਦਿਨਾਂ ਦੇ ਅੰਦਰ-ਅੰਦਰ ਕੈਬਨਿਟ ਮੰਤਰੀ ਅਮਨ ਅਰੋੜਾ ਨਾਲ ਮੀਟਿੰਗ ਕਰਵਾ ਦਿੱਤੀ ਜਾਵੇਗੀ। ਕੰਪਿਊਟਰ ਅਧਿਆਪਕਾਂ ਵੱਲੋਂ ਐਲਾਨ ਕੀਤਾ ਗਿਆ ਕਿ 22 ਦਸੰਬਰ ਨੂੰ ਭੁੱਖ ਹੜਤਾਲ ਨੂੰ ਮਰਨ ਵਰਤ ਵਿਚ ਤਬਦੀਲ ਕਰ ਦਿੱਤਾ