ਅਕਾਲੀ ਦਲ ਦੀ ਭਰਤੀ ਮੁਹਿੰਮ ਅਕਾਲ ਤਖ਼ਤ ਦੇ ਹੁਕਮ ਦੀ ਉਲੰਘਣਾ: ਵਡਾਲਾ

ਅਕਾਲੀ ਸੁਧਾਰ ਲਹਿਰ ਦੇ ਕਨਵੀਨਰ ਰਹੇ ਗੁਰਪ੍ਰਤਾਪ ਸਿੰਘ ਵਡਾਲਾ ਹਲਕੇ ਦੇ ਪਿੰਡ ਠੀਕਰੀਵਾਲਾ ਪਹੁੰਚੇ। ਇਸ ਮੌਕੇ ਉਨ੍ਹਾਂ ਸੁਖਬੀਰ ਸਿੰਘ ਬਾਦਲ ਸਣੇ ਅਕਾਲੀ ਲੀਡਰਸ਼ਿਪ ਖ਼ਿਲਾਫ਼ ਨਿਸ਼ਾਨੇ ਸੇਧੇ। ਸਾਬਕਾ ਵਿਧਾਇਕ ਵਡਾਲਾ ਨੇ ਕਿਹਾ ਕਿ ਅਕਾਲੀ ਲੀਡਰਸ਼ਿਪ ਅਤੇ ਸੁਖਬੀਰ ਬਾਦਲ ਮਨਮਰਜ਼ੀ ਕਰਕੇ ਭਰਤੀ ਮੁਹਿੰਮ ਚਲਾ ਰਹੇ ਹਨ, ਜੋ ਅਕਾਲ ਤਖ਼ਤ ਦੇ ਹੁਕਮਾਂ ਦੀ ਉਲੰਘਣਾ ਹੈ। ਜੇ ਸੁਖਬੀਰ ਬਾਦਲ ਅਕਾਲ ਤਖ਼ਤ ਤੋਂ ਆਏ ਹੁਕਮ ਮੰਨ ਕੇ ਕਮੇਟੀ ਦੇ ਫ਼ੈਸਲੇ ਅਨੁਸਾਰ ਚੱਲਣ ਤਾਂ ਪੰਜਾਬ ਦੇ ਲੋਕਾਂ ਦਾ ਵਿਸ਼ਵਾਸ ਵਧੇਗਾ। ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਵੱਲੋਂ ਬਣਾਈ ਕਮੇਟੀ ਦੀ ਅਗਵਾਈ ਵਿੱਚ ਹੀ ਅਕਾਲੀ ਦਲ ਦੀ ਭਰਤੀ ਮੁਹਿੰਮ ਚਲਾਈ ਜਾਣੀ ਚਾਹੀਦੀ ਹੈ। ਸ਼੍ੋਮਣੀ ਅਕਾਲੀ ਦਲ ਪ੍ਰਤੀ ਅੱਜ ਵੀ ਪੰਜਾਬ ਦੇ ਲੋਕਾਂ ਵਿੱਚ ਸਤਿਕਾਰ ਹੈ, ਪਰ ਲੀਡਰਸ਼ਿਪ ਲੋਕਾਂ ਦੇ ਮਨਾਂ ਵਿੱਚੋਂ ਲਹਿ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸ਼੍ੋਮਣੀ ਅਕਾਲੀ ਦਲ ਹਾਸ਼ੀਏ ’ਤੇ ਆਉਣ ਤੋਂ ਬਾਅਦ ਨਵੇਂ ਅਕਾਲੀ ਦਲ ਹੋਂਦ ਵਿੱਚ ਆ ਰਹੇ ਹਨ, ਜੋ ਖਾਲੀ ਥਾਂ ਭਰਨ ਲਈ ਜੱਦੋਜਹਿਦ ਕਰ ਰਹੇ ਹਨ। ਸੂਬੇ ਦੇ ਲੋਕ ਅੱਜ ਵੀ ਸ਼੍ੋਮਣੀ ਅਕਾਲੀ ਦਲ ਜੁੜ ਸਕਦੇ ਹਨ, ਜੇ ਪੰਥਕ ਸੋਚ ਅੱਗੇ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਪੰਥ ਦਾ ਭਲਾ ਸੋਚਣ ਵਾਲੇ ਆਗੂਆਂ ਦੀ ਲੋੜ ਹੈ, ਜਦਕਿ ਲੀਡਰਾਂ ਵਿੱਚ ਪਰਿਵਾਰਵਾਦ ਭਾਰੂ ਹੋ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਚੁਟਕਲੇ ਸੁਣਾ ਕੇ ਸੱਤਾ ਤਾਂ ਹਾਸਲ ਕਰ ਲਈ, ਪਰ ਹੁਣ ਸੂਬੇ ਦੇ ਲੋਕ ਮਾਨ ਸਰਕਾਰ ਤੋਂ ਅੱਕੇ ਪਏ ਹਨ। ਇਸ ਦਾ ਨਿਚੋੜ ਲੋਕ ਆਉਂਦੇ ਸਮੇਂ ਵਿੱਚ ਦੇਣਗੇ ਅਤੇ ਪੰਥਕ ਸੋਚ ਦੇ ਧਾਰਨੀ ਲੋਕ ਪੰਜਾਬ ਦੀ ਮੁੜ ਵਾਗਡੋਰ ਸੰਭਾਲਣਗੇ।

Scroll to Top