ਸੰਯੁਕਤ ਕਿਸਾਨ ਮੋਰਚਾ ਵੱਲੋਂ ਕਿਸਾਨ ਜਥੇਬੰਦੀਆਂ ਵਿੱਚ ਏਕੇ ਸਬੰਧੀ ਮੀਟਿੰਗ ਅੱਜ

ਸੰਯੁਕਤ ਕਿਸਾਨ ਮੋਰਚਾ ਵੱਲੋਂ ਕਿਸਾਨ ਜਥੇਬੰਦੀਆਂ ਵਿੱਚ ਏਕੇ ਨੂੰ ਲੈ ਕੇ ਅੱਜ ਚੰਡੀਗੜ੍ਹ ਦੇ ਕਿਸਾਨ ਭਵਨ ਵਿੱਚ ਮੀਟਿੰਗ ਸੱਦੀ ਗਈ ਹੈ। ਇਹ ਮੀਟਿੰਗ 11:30 ਵਜੇ ਸ਼ੁਰੂ ਹੋਵੇਗੀ। ਸੰਯੁਕਤ ਕਿਸਾਨ ਮੋਰਚਾ ਨੇ ਇਸ ਬੈਠਕ ਲਈ ਸੰਯੁਕਤ ਕਿਸਾਨ ਮੋਰਚਾ ਗੈਰ-ਸਿਆਸੀ ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਆਗੂਆਂ ਨੂੰ ਸੱਦਾ ਦਿੱਤਾ ਸੀ, ਪਰ ਸੰਯੁਕਤ ਕਿਸਾਨ ਮੋਰਚਾ ਗੈਰ-ਸਿਆਸੀ ਨੇ ਢਾਬੀ ਗੁੱਜਰਾਂ ਬਾਰਡਰ ’ਤੇ ਕੀਤੀ ਜਾ ਰਹੀ ਕਿਸਾਨ ਮਹਾਪੰਚਾਇਤ ਨੂੰ ਲੈ ਕੇ ਮੀਟਿੰਗ ਵਿੱਚ ਸ਼ਾਮਲ ਹੋਣ ਤੋਂ ਇਨਕਾਰ ਕਰ ਦਿੱਤਾ ਸੀ। ਹਾਲਾਂਕਿ ਕਿਸਾਨ ਮਜ਼ਦੂਰ ਮੋਰਚੇ ਦੇ ਆਗੂ ਇਸ ਮੀਟਿੰਗ ਵਿੱਚ ਸ਼ਾਮਲ ਹੋਣਗੇ। ਮੀਟਿੰਗ ਲਈ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂ ਚੰਡੀਗੜ੍ਹ ਪੁੱਜਣੇ ਸ਼ੁਰੂ ਹੋ ਚੁੱਕੇ ਹਨ।

Scroll to Top