ਅਕਾਲ ਤਖ਼ਤ ਦੀ ਪੰਜ ਮੈਂਬਰੀ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਵਿਚਾਲੇ ਟਕਰਾਅ

ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਨੂੰ ਲੈ ਕੇ ਪੰਥਕ ਸੰਕਟ ਡੂੰਘਾ ਹੁੰਦਾ ਜਾ ਰਿਹਾ ਹੈ। ਸ੍ਰੀ ਅਕਾਲ ਤਖ਼ਤ ਵੱਲੋਂ ਬਣਾਈ ਪੰਜ ਮੈਂਬਰੀ ਕਮੇਟੀ ਨੇ ਐਤਵਾਰ ਨੂੰ ਪੰਜਾਬ ਦੇ ਸਿੱਖ ਭਾਈਚਾਰੇ ਨੂੰ 18 ਮਾਰਚ ਨੂੰ ਹਰਿਮੰਦਰ ਸਾਹਿਬ ਪਹੁੰਚ ਕੇ ਮੈਂਬਰਸ਼ਿਪ ਲੈਣ ਦੀ ਅਪੀਲ ਕੀਤੀ ਹੈ। ਕਮੇਟੀ ਦੀ ਇਹ ਪੇਸ਼ਕਦਮੀ ਸ਼੍ਰੋਮਣੀ ਅਕਾਲੀ ਦਲ ਦੀ ਮੌਜੂਦਾ ਲੀਡਰਸ਼ਿਪ ਨੂੰ ਸਿੱਧੀ ਚੁਣੌਤੀ ਨਜ਼ਰ ਆ ਰਹੀ ਹੈ, ਜੋ 20 ਜਨਵਰੀ ਤੋਂ ਆਪਣੀ ਮੈਂਬਰਸ਼ਿਪ ਮੁਹਿੰਮ ਪਹਿਲਾਂ ਹੀ ਸ਼ੁਰੂ ਕਰ ਚੁੱਕਾ ਹੈ। ਕਮੇਟੀ ਦੇ ਬੁਲਾਰੇ ਮਨਪ੍ਰੀਤ ਸਿੰਘ ਇਆਲੀ ਨੇ ਕਿਹਾ, ‘‘ਅਸੀਂ ਸਾਰੇ ਸਿੱਖਾਂ, ਪੰਜਾਬੀਆਂ ਤੇ ਪੰਥ ਹਿਤੈਸ਼ੀਆਂ ਨੂੰ ਅਪੀਲ ਕਰਦੇ ਹਾਂ ਕਿ ਉਹ 18 ਮਾਰਚ ਨੂੰ ਹਰਿਮੰਦਰ ਸਾਹਿਬ ਪਹੁੰਚਣ। ਅਰਦਾਸ ਮਗਰੋਂ ਸਵੇਰੇ 11 ਵਜੇ ਤੋਂ ਮੈਂਬਰਸ਼ਿਪ ਮੁਹਿੰਮ ਸ਼ੁਰੂ ਹੋਵੇਗੀ।’’ ਇਸ ਕਮੇਟੀ ਵਿਚ ਮਨਪ੍ਰੀਤ ਇਆਲੀ ਤੋਂ ਇਲਾਵਾ ਗੁਰਪ੍ਰਤਾਪ ਸਿੰਘ ਵਡਾਲਾ, ਸੰਤਾ ਸਿੰਘ ਉਮੈਦਪੁਰੀ, ਸਤਵੰਤ ਕੌਰ ਤੇ ਇਕਬਾਲ ਸਿੰਘ ਝੂੰਦਾਂ ਸ਼ਾਮਲ ਹਨ। ਕਮੇਟੀ ਦਾ ਦਾਅਵਾ ਹੈ ਕਿ ਇਹ ਪਹਿਲਕਦਮੀ ਸ਼੍ਰੋਮਣੀ ਅਕਾਲੀ ਦਲ ਦੇ ਪੰਥਕ ਸਿਧਾਂਤਾਂ ਮੁਤਾਬਕ ਪੁਨਰਗਠਨ ਤੇੇ ਪਾਰਟੀ ਅੰਦਰ ਤਬਦੀਲੀ ਲਿਆਉਣ ਲਈ ਕੀਤੀ ਗਈ ਹੈ। ਉਧਰ ਅਕਾਲ ਤਖ਼ਤ ਦੀ ਇਸ ਪੇਸ਼ਕਦਮੀ ਨਾਲ ਸ਼੍ਰੋਮਣੀ ਅਕਾਲੀ ਦਲ ਅਸਹਿਜ ਮਹਿਸੂਸ ਕਰ ਰਿਹਾ ਹੈ। ਪਾਰਟੀ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਇਸ ਨੂੰ ਗ਼ੈਰਕਾਨੂੰਨੀ ਕਰਾਰ ਦਿੰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਰਜਿਸਟਰਡ ਪਾਰਟੀ ਹੈ। ਇਸ ਦੇ ਸੰਵਿਧਾਨ ਤੇ ਬਣਤਰ ਨੂੰ ਚੋਣ ਕਮਿਸ਼ਨ ਮਾਨਤਾ ਦਿੰਦਾ ਹੈ। ਕੋਈ ਵੀ ਵਿਅਕਤੀ ਜਾਂ ਸੰਗਠਨ ਇਸ ਦੇ ਨਾਮ ਤੇ ਬੈਨਰ ਹੇਠ ਬਰਾਬਰ ਮੈਂਬਰਸ਼ਿਪ ਮੁਹਿੰਮ ਨਹੀਂ ਚਲਾ ਸਕਦਾ ਤੇ ਇਹ ਪੂਰੀ ਤਰ੍ਹਾਂ ਗੈਰਕਾਨੂੰਨੀ ਹੈ। ਸ਼੍ਰੋਮਣੀ ਅਕਾਲੀ ਦਲ ਦਾ ਦਾਅਵਾ ਹੈ ਕਿ ਹੁਣ ਤੱਕ 32 ਲੱਖ ਤੋਂ ਵੱਧ ਲੋਕ ਇਸ ਦੀ ਮੈਂਬਰਸ਼ਿਪ ਲੈ ਚੁੱਕੇ ਹਨ ਤੇ ਇਹ ਅਮਲ ਪੂਰੀ ਤਰ੍ਹਾਂ ਕਾਨੂੰਨੀ ਤੇ ਜਮਹੂਰੀ ਹੈ। ਇਹ ਵੀ ਸੰਜੋਗ ਹੈ ਕਿ 18 ਮਾਰਚ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਆਪਣੀਆਂ ਜਥੇਬੰਦਕ ਚੋਣਾਂ ਕਰਵਾਉਣ ਦਾ ਐਲਾਨ ਕੀਤਾ ਹੈ। ਅਜਿਹੇ ਵਿਚ ਦੋਵਾਂ ਧਿਰਾਂ ਦਰਮਿਆਨ ਸਿੱਧਾ ਸ਼ਕਤੀ ਪ੍ਰਦਰਸ਼ਨ ਹੋਵੇਗਾ। ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ਇਹ ਟਕਰਾਅ ਸ਼੍ਰੋਮਣੀ ਅਕਾਲੀ ਦਲ ਅੰਦਰ ਵੱਡੀ ਫੁੱਟ ਦਾ ਸੰਕੇਤ ਹੈ, ਜਿਸ ਦਾ ਅਸਰ ਪੰਜਾਬ ਦੀ ਸਿਆਸਤ ’ਤੇ ਪੈ ਸਕਦਾ ਹੈ। ਉਂਝ ਇਹ ਦੇਖਣਾ ਕਾਫ਼ੀ ਦਿਲਚਸਪ ਹੋਵੇਗਾ ਕਿ 18 ਮਾਰਚ ਨੂੰ ਕਿਸ ਦਾ ਪੱਲੜਾ ਭਾਰੀ ਰਹਿੰਦਾ ਹੈ।

3 thoughts on “ਅਕਾਲ ਤਖ਼ਤ ਦੀ ਪੰਜ ਮੈਂਬਰੀ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਵਿਚਾਲੇ ਟਕਰਾਅ”

  1. Pingback: หวยวิ่งคืออะไร

  2. Pingback: mostbet com casino

  3. Pingback: ปั้มไลค์

Comments are closed.

Scroll to Top