ਮੁੱਖ ਮੰਤਰੀ ਨੇ ਸੜਕਾਂ ਤੇ ਰੇਲਾਂ ਜਾਮ ਕਰਨ ਵਾਲਿਆਂ ਨੂੰ ਦਿੱਤੀ ਚਿਤਾਵਨੀ

ਮੁੱਖ ਮੰਤਰੀ ਭਗਵੰਤ ਮਾਨ ਨੇ ਸੜਕਾਂ ਤੇ ਰੇਲਾਂ ਰੋਕ ਕੇ ਆਮ ਲੋਕਾਂ ਨੂੰ ਪਰੇਸ਼ਾਨ ਕਰਨ ਵਾਲਿਆਂ ਲਈ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਤਰ੍ਹਾਂ ਦੀ ਕਾਰਵਾਈ ਕਰਨ ਵਾਲੇ ਧਿਆਨ ਦੇਣ ਕਿ ਸੜਕਾਂ ਤੇ ਰੇਲਾਂ ਰੋਕ ਕੇ ਪ੍ਰਦਰਸ਼ਨ ਕਰਨ ਨੂੰ ਪਬਲਿਕ ਦੇ ਵਿਰੁੱਧ ਮੰਨਿਆ ਜਾਵੇਗਾ। ਲੋਕਾਂ ਨੂੰ ਤੰਗ ਕਰਨ ਵਾਲਿਆਂ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਸੀਐੱਮ ਮਾਨ ਨੇ ਆਪਣੇ ਫੇਸਬੁੱਕ ਅਕਾਊਂਟ ‘ਤੇ ਲਿਖਿਆ …ਪੰਜਾਬ ਵਿੱਚ ਸੜਕਾਂ ਰੋਕਣ ਜਾਂ ਰੇਲਾਂ ਰੋਕਣ ਜਾਂ ਆਮ ਲੋਕਾਂ ਨੂੰ ਤੰਗ ਪਰੇਸ਼ਾਨ ਕਰਨ ਵਾਲੇ ਅਤੇ ਰੋਜ਼ਾਨਾ ਦੇ ਕੰਮਕਾਰ ‘ਚ ਵਿਘਨ ਪਾਉਣ ਵਾਲੇ ਕੋਈ ਵੀ ਐਲਾਨ,ਧਰਨੇ ਜਾਂ ਹੜਤਾਲਾਂ ..ਪਬਲਿਕ ਦੇ ਵਿਰੁੱਧ ਮੰਨੇ ਜਾਣਗੇ..ਸਾਰੀਆਂ ਸੰਸਥਾਵਾਂ, ਜਥੇਬੰਦੀਆਂ ਅਤੇ ਯੂਨੀਅਨਾਂ ਧਿਆਨ ਦੇਣ..ਵਿਰੋਧ ਕਰਨ ਦੇ ਹੋਰ ਵੀ ਤਰੀਕੇ ਹਨ ਸਿਰਫ਼ ਲੋਕਾਂ ਨੂੰ ਤੰਗ ਕਰਨਾ ਸਹੀ ਨਹੀਂ ..ਵਰਨਾ ਸਖ਼ਤ ਕਾਨੂੰਨੀ ਕਾਰਵਾਈ ਲਈ ਤਿਆਰ ਰਹਿਣ.. । ਮੁੱਖ ਮੰਤਰੀ ਨੇ ਇਹ ਜਾਣਕਾਰੀ ਆਪਣੇ ਸੋਸ਼ਲ ਮੀਡੀਆ, ਫੇਸਬੁਕ ਪੇਜ ‘ਤੇ ਸਾਂਝੀ ਕੀਤੀ ਹੈ।

Scroll to Top