ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹਰਿਆਣਾ ਨੂੰ ਚੌਕਸ ਕੀਤਾ ਸੀ ਕਿ ਪਾਣੀ ਸੰਜਮ ਨਾਲ ਵਰਤਿਆ ਜਾਵੇ ਪਰ ਹਰਿਆਣਾ ਨੇ ਆਪਣੇ ਹਿੱਸੇ ਦਾ ਪਾਣੀ ਸਮੇਂ ਤੋਂ ਪਹਿਲਾਂ ਮੁਕਾ ਲਿਆ। ਕੁਲਦੀਪ ਸਿੰਘ ਧਾਲੀਵਾਲ ਅੱਜ ਨੰਗਲ ਡੈਮ ’ਤੇ ਆਮ ਆਦਮੀ ਪਾਰਟੀ ਵੱਲੋਂ ਲਾਏ ਧਰਨੇ ਨੂੰ ਸੰਬੋਧਨ ਕਰ ਰਹੇ ਸਨ, ਜਿਸ ਵਿੱਚ ਪੰਜਾਬ ਦੇ ਮੰਤਰੀਆਂ, ਵਿਧਾਇਕਾਂ ਤੇ ਪਾਰਟੀ ਆਗੂਆਂ ਨੇ ਵੱਡੀ ਗਿਣਤੀ ’ਚ ਸ਼ਿਰਕਤ ਕੀਤੀ। ਇਸ ਦੌਰਾਨ ਸ੍ਰੀ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਹਰਿਆਣਾ ਨੂੰ 4000 ਕਿਊਸਿਕ ਵਾਧੂ ਪਾਣੀ ਦੇ ਕੇ ਪੰਜਾਬੀਆਂ ਦੀ ਦਰਿਆ ਦਿਲੀ ਦਾ ਸਬੂਤ ਦਿੱਤਾ ਹੈ ਪਰ ਹਾਲੇ ਵੀ ਪੰਜਾਬ ਦੇ ਹੱਕਾਂ ’ਤੇ ਡਾਕਾ ਮਾਰਨ ਦੀ ਕੋਸ਼ਿਸ਼ ਜਾਰੀ ਹੈ। ਉਨ੍ਹਾਂ ਕਿਹਾ ਕਿ ਭਾਜਪਾ, ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਪੰਜਾਬ ਅਤੇ ਪੰਜਾਬੀਆਂ ਦੇ ਨਾਲ ਧੋਖਾ ਕੀਤਾ ਹੈ। ਕੁਲਦੀਪ ਧਾਲੀਵਾਲ ਨੇ ਕਿਹਾ ਕਿ ਪਾਣੀਆਂ ਦੇ ਮਸਲੇ ’ਤੇ ਅੱਜ ਸਾਰਾ ਪੰਜਾਬ ਇਕਜੁੱਟ ਹੈ। ਸੂਬੇ ਭਰ ’ਚੋਂ ਲੋਕ ਇਸ ਧਰਨੇ ਦੇ ਸਮਰਥਨ ਲਈ ਪਹੁੰਚ ਰਹੇ ਹਨ। ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਬੀਬੀਐੱਮਬੀ ਅਸਲ ਵਿੱਚ ਸਤਲੁਜ ਅਤੇ ਬਿਆਸ ਦਰਿਆਵਾਂ ਦੇ ਪਾਣੀਆਂ ਦੇ ਪ੍ਰਬੰਧਨ ਲਈ ਸਥਾਪਤ ਕੀਤਾ ਗਿਆ ਸੀ ਪਰ ਭਾਜਪਾ ਨੇ ਆਪਣੇ ਸਿਆਸੀ ਹਿੱਤਾਂ ਲਈ ਇਸ ਬੋਰਡ ਦੀ ਦੁਰਵਰਤੋਂ ਕਰਨੀ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨਾਲ ਸਲਾਹ ਕੀਤੇ ਬਗ਼ੈਰ ਅੱਧੀ ਰਾਤ ਨੂੰ ਮੀਟਿੰਗਾਂ ਬੁਲਾਈਆਂ ਜਾ ਰਹੀਆਂ ਹਨ ਅਤੇ ਦੂਜੇ ਸੂਬਿਆਂ ਦੇ ਦਬਾਅ ਹੇਠ ਪੰਜਾਬ ਦਾ ਬਣਦਾ ਹਿੱਸਾ ਵੀ ਖੋਹਿਆ ਜਾ ਰਿਹਾ ਹੈ। ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬੀਆਂ ਨੇ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਦਿੱਤੀਆਂ ਹਨ ਅਤੇ ਹੁਣ ਵੀ ਪੰਜਾਬੀ ਆਪਣੇ ਹੱਕਾਂ ਲਈ ਕੁਰਬਾਨੀਆਂ ਦੇਣ ਤੋਂ ਪਿੱਛੇ ਨਹੀਂ ਹਟਣਗੇ। ਉਨ੍ਹਾਂ ਅਗੇ ਕਿਹਾ ਕਿ ਪੰਜਾਬ ਦੇ ਹੱਕਾਂ ’ਤੇ ਡਾਕਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਧਰਨੇ ਵਿੱਚ ਵਿਧਾਇਕ ਇੰਦਰਬੀਰ ਸਿੰਘ ਨਿੱਝਰ, ਵਿਧਾਇਕ ਗੁਰਦੀਪ ਸਿੰਘ ਰੰਧਾਵਾ, ਵਿਧਾਇਕ ਬਲਵੀਰ ਸਿੰਘ ਪੰਨੂ, ਰਾਮ ਕੁਮਾਰ ਮੁਕਾਰੀ ਤੇ ਜਲ ਬੋਰਡ ਪੰਜਾਬ ਦੇ ਚੇਅਰਮੈਨ ਰਣਜੀਤ ਸਿੰਘ ਚੀਮਾ ਆਦਿ ਹਾਜ਼ਰ ਸਨ।
3 thoughts on “ਪਾਣੀਆਂ ਦੇ ਮਸਲੇ ’ਤੇ ਸਾਰਾ ਪੰਜਾਬ ਇਕਜੁੱਟ: ਧਾਲੀਵਾਲ”
Comments are closed.

Pingback: สล็อตเงินวอน
Pingback: ติดเน็ต ais
Pingback: Restaurant Sevink Molen