ਮਜੀਠਾ: ਜ਼ਹਿਰੀਲੀ ਸ਼ਰਾਬ ਕਾਂਡ ’ਚ ਦੋ ਹੋਰ ਮੌਤਾਂ, ਮੌਤਾਂ ਦੀ ਗਿਣਤੀ 23 ਹੋਈ

ਮਜੀਠਾ ਨੇੜਲੇ ਅੱਧੀ ਦਰਜਨ ਦੇ ਕਰੀਬ ਪਿੰਡਾਂ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਅੱਜ ਦੋ ਹੋਰ ਵਿਅਕਤੀਆਂ ਦੀ ਮੌਤ ਹੋ ਗਈ ਹੈ। ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 23 ਹੋ ਗਈ ਹੈ ਜਦਕਿ ਅੱਧੀ ਦਰਜਨ ਵਿਅਕਤੀਆਂ ਦੀ ਹਾਲਤ ਅਜੇ ਵੀ ਗੰਭੀਰ ਬਣੀ ਹੋਈ ਹੈ ਅਤੇ ਉਹ ਹਸਪਤਾਲ ਵਿਚ ਜ਼ੇਰੇ ਇਲਾਜ ਹਨ। ਅੱਜ ਦਮ ਤੋੜਨ ਵਾਲਿਆਂ ਵਿਚ ਸਾਬ ਸਿੰਘ ਪੁੱਤਰ ਸਵਿੰਦਰ ਸਿੰਘ ਵਾਸੀ ਭੰਗਵਾਂ ਅਤੇ ਰਣਧੀਰ ਸਿੰਘ ਪੁੱਤਰ ਬਚਨ ਸਿੰਘ ਪਿੰਡ ਅਠਵਾਲ ਸ਼ਾਮਲ ਹਨ। ਇਨ੍ਹਾਂ ਪਿੰਡਾਂ ਵਿੱਚ ਮਾਤਮ ਛਾਇਆ ਹੋਇਆ ਹੈ।

Scroll to Top