ਟਕਸਾਲ ਦੇ ਹੈੱਡ ਕੁਆਰਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਕ ਵਫਦ ਨਾਲ ਪਹੁੰਚੇ ਹਨ ਅਤੇ ਜੋ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਨੂੰ ਲੈ ਕੇ ਵਿਵਾਦ ਪੈਦਾ ਹੋਇਆ ਹੈ, ਉਸ ਬਾਰੇ ਅਤੇ ਜੋ ਦਮਦਮੀ ਟਕਸਾਲ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂ ਵਾਲਿਆਂ ਨੇ ਐਲਾਨ ਕੀਤਾ ਸੀ ਕਿ 6 ਜੂਨ ਨੂੰ ਉਹ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਕੌਮ ਦੇ ਨਾਮ ਸੰਦੇਸ਼ ਨਹੀਂ ਦੇਣ ਦੇਣਗੇ, ਇਸ ਵਿਵਾਦ ਦੇ ਚਲਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਮਦਮੀ ਟਕਸਾਲ ਪੁੱਜੇ ਹਨ ਅਤੇ ਇਸ ਵੇਲੇ ਦਮਦਮੀ ਟਕਸਾਲ ਅੰਦਰ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲਿਆਂ ਨਾਲ ਬੰਦ ਕਮਰਾ ਮੀਟਿੰਗ ਹੋਈ। ਹਰਨਾਮ ਸਿੰਘ ਖਾਲਸਾ ਨੇ ਕਿਹਾ ਹੈ ਕਿ ਜਥੇਦਾਰ ਕੁਲਦੀਪ ਸਿੰਘ ਗੜਗੱਜ ਕੌਮ ਨੂੰ ਪ੍ਰਵਾਨ ਨਹੀਂ ਹੈ। ਉਨ੍ਹਾਂ ਨੇ ਕਿਹਾ ਹੈ ਕਿ ਨਿਯੁਕਤੀ ਸਮੇਂ ਕਈ ਸਿੱਖ ਜਥੇਬੰਦੀਆਂ ਅਤੇ ਨਿਹੰਗ ਸਿੰਘਾਂ ਨੂੰ ਅੱਖੋ ਪਰੋਖੇ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਗਿਆਨੀ ਗੜਗੱਜ ਕਈ ਉਲੰਘਣਾਵਾਂ ਦੀ ਦੋਸ਼ੀ ਹੈ ਅਤੇ ਜੇਕਰ ਉਹ ਸੰਦੇਸ਼ ਦੇਣਗੇ ਤਾਂ ਮਾਹੌਲ ਖ਼ਰਾਬ ਹੋਵੇਗਾ’। ਉਧਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਕਹਿਣਾ ਹੈ ਕਿ ਸੰਤ ਬਾਬਾ ਹਰਨਾਮ ਸਿੰਘ ਨਾਲ ਵਿਚਾਰ-ਚਰਚਾ ਕੀਤੀ ਹੈ ਅਤੇ ਪੰਥਕ ਏਕਤਾ ਮਜ਼ਬੂਤ ਕਰਨਾ ਸਾਡਾ ਮਕਸਦ ਹੈ। ਉਨ੍ਹਾਂ ਨੇ ਕਿਹਾ ਹੈ ਕਿ ਅਸੀਂ ਸਾਰੀਆਂ ਜਥੇਬੰਦੀਆਂ ਨੂੰ ਨਾਲ ਲੈ ਕੇ ਚੱਲਾਂਗੇ।
6 thoughts on “ਬਾਬਾ ਹਰਨਾਮ ਸਿੰਘ ਖਾਲਸਾ ਨੂੰ ਮਨਾਉਣ ਗਿਆ SGPC ਦਾ ਵਫ਼ਦ ਪਰਤਿਆਂ ਖ਼ਾਲੀ ਹੱਥ”
Comments are closed.

Pingback: ทดลองเล่นสล็อต pg ซื้อฟรีสปินได้ ไม่เด้ง กับค่ายเกมลิขสิทธิ์แท้ PG SLOT
Pingback: บริการจัดหาแม่บ้าน
Pingback: ติดเน็ต ais
Pingback: เครื่องเป่าแอลกอฮอล์
Pingback: กระดาษสติ๊กเกอร์ความร้อน
Pingback: Hengne88 เว็บหวยเฮงแน่88 ได้ย้ายไปเล่นที่ จริงใจ88