ਜੂਨ 1984 ਸਾਕਾ ਨੀਲਾ ਤਾਰਾ ਫੌਜੀ ਹਮਲੇ ਦੀ 41ਵੀਂ ਵਰ੍ਹੇਗੰਢ ਦੇ ਸਬੰਧ ਵਿੱਚ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਥੇ ਸ੍ਰੀ ਅਕਾਲ ਤਖਤ ਵਿਖੇ ਅਖੰਡ ਪਾਠ ਆਰੰਭ ਕੀਤੇ ਗਏ ਹਨ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ਼੍ਰੋਮਣੀ ਕਮੇਟੀ ਮੈਂਬਰ ਤੇ ਹੋਰ ਹਾਜ਼ਰ ਸਨ। ਅਖੰਡ ਪਾਠ ਦੇ ਭੋਗ 6 ਜੂਨ ਨੂੰ ਪਾਏ ਜਾਣਗੇ। ਰਵਾਇਤ ਮੁਤਾਬਕ ਸ੍ਰੀ ਅਕਾਲ ਤਖਤ ਦੇ ਜਥੇਦਾਰ ਵੱਲੋਂ ਸਿੱਖ ਕੌਮ ਦੇ ਨਾਂ ਸੰਦੇਸ਼ ਜਾਰੀ ਕੀਤਾ ਜਾਵੇਗਾ ਅਤੇ ਸ਼ਹੀਦ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ਹਾਲਾਂਕਿ ਐਤਕੀਂ ਦਮਦਮੀ ਟਕਸਾਲ ਤੇ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਸ੍ਰੀ ਅਕਾਲ ਤਖਤ ਦੇ ਮੌਜੂਦਾ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਵਿਰੋਧ ਕੀਤਾ ਜਾ ਰਿਹਾ ਹੈ। ਸਿੱਖ ਜਥੇਬੰਦੀਆਂ ਨੇ ਐਲਾਨ ਕੀਤਾ ਹੈ ਕਿ ਜੇਕਰ ਜਥੇਦਾਰ ਗੜਗੱਜ ਸਿੱਖ ਕੌਮ ਦੇ ਨਾਂ ਸੰਦੇਸ਼ ਜਾਰੀ ਕਰਦੇ ਹਨ ਅਤੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕਰਦੇ ਹਨ ਤਾਂ ਉਹ ਇਸ ਦਾ ਵਿਰੋਧ ਕਰਨਗੇ। ਉਨ੍ਹਾਂ ਦਾ ਕਹਿਣਾ ਹੈ ਕਿ ਜਥੇਦਾਰ ਗੜਗੱਜ ਕੌਮ ਦੇ ਪ੍ਰਵਾਨਿਤ ਜਥੇਦਾਰ ਨਹੀਂ ਹਨ, ਜਿਸ ਨਾਲ ਸਥਿਤੀ ਤਣਾਅਪੂਰਨ ਹੋ ਸਕਦੀ ਹੈ। ਉਧਰ ਸ਼੍ਰੋਮਣੀ ਕਮੇਟੀ ਵੱਲੋਂ ਪੰਥਕ ਸੰਕਟ ਦੇ ਹੱਲ ਲਈ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਕੋਈ ਹੱਲ ਲੱਭਿਆ ਜਾ ਸਕੇ। ਇਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ, ਇਸ ਦੇ ਆਲੇ ਦੁਆਲੇ ਅਤੇ ਸ਼ਹਿਰ ਵਿੱਚ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਜਾ ਰਹੇ ਹਨ।
6 thoughts on “ਘੱਲੂਘਾਰਾ ਦਿਵਸ: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਖੰਡ ਪਾਠ ਆਰੰਭ”
Comments are closed.

Pingback: ตรวจสอบสลิปโอนเงิน
Pingback: paranormal investigator
Pingback: Novels About Sex with Dogs
Pingback: foger vapes
Pingback: https://neonclubcasinoonline.ru
Pingback: goth girl dating app