ਇਲਾਕਾਂ ਵਾਸੀਆ ਵੱਲੋਂ ਕੀਤੀ ਜਾ ਰਹੀ ਸੇਵਾ ਦੀ ਕੀਤੀ ਸ਼ਲਾਘਾ, ਦੋ ਲੱਖ ਦੀ ਕੀਤੀ ਮਦਦ ਅਸ਼ੋਕ ਕੁਮਾਰ ਚੇਤਲ, ਪੰਜਾਬੀ ਜਾਗਰਣ, ਬੇਲਾ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀਰਵਾਰ ਨੂੰ ਸਤਲੁੱਜ ਦਰਿਆ ਸਤਲੁਜ ਵਿਚ ਪਾਣੀ ਦੇ ਤੇਜ਼ ਵਹਾਅ ਕਾਰਨ ਪ੍ਰਭਾਵਿਤ ਹੋਏ ਨਜ਼ਦੀਕੀ ਪਿੰਡ ਫੱਸੇ ਦੇ ਬੰਨ ਦਾ ਦੌਰਾ ਕਰਨ ਲਈ ਟਰੈਕਟਰ ‘ਤੇ ਸਵਾਰ ਹੋ ਕੇ ਪਹੁੰਚੇ। ਇਸ ਮੌਕੇ ਉਨ੍ਹਾਂ ਇਲਾਕਾਂ ਵਾਸੀਆ ਵੱਲੋਂ ਬੰਨ ਦੀ ਮਜਬੂਤੀ ਲਈ ਚੱਲ ਰਹੀ ਸੇਵਾਂ ਦੀ ਸ਼ਲਾਘਾਂ ਕੀਤੀ ਅਤੇ ਮੌਕੇ ‘ਤੇ ਦੋ ਲੱਖ ਰੁਪਏ ਨਗਦ ਸੇਵਾ ਲਈ ਦਿੱਤੇ ਅਤੇ ਹੋਰ ਮਦਦ ਦਾ ਭਰੋਸਾ ਦਿੱਤਾ। ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾਕਿ ਪੰਜਾਬ ਦੇ ਹੜ੍ਹ ਪ੍ਰਭਾਵਿਤ ਜ਼ਿਲਿਆਂ ਦਾ ਦੌਰਾ ਕਰ ਰਿਹਾ ਹੈ ਹਲਾਤ ਬਹੁਤ ਮਾੜੇ ਹਨ । ਉਨਾਂ ਕਿਹਾਕਿ ਪੰਜਾਬ ਸਰਕਾਰ ਤੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦਰਿਆਵਾਂ ਦੇ ਪਾਣੀਆਂ ਨੂੰ ਕੰਟਰੋਲ ਕਰਨ ਵਿਚ ਅਸਫਲ ਰਹੇ ਹਨ,ਇਸ ਲਈ ਸਮੂਹ ਪੰਜਾਬੀਆਂ ਨੂੰ ਕੇਂਦਰ ਅਤੇ ਸੂਬਾ ਸਰਕਾਰ ਵੱਲੋਂ ਕਿਸੇ ਵੀ ਤਰ੍ਹਾਂ ਦੀ ਮਦਦ ਦੀ ਝਾਕ ਛੱਡ ਕੇ ਖੁਦ ਹੀ ਪੰਜਾਬੀਆਂ ਨੂੰ ਇੱਕ ਦੂਜੇ ਦੀ ਮਦਦ ਕਰਕੇ ਪੰਜਾਬ ਨੂੰ ਮੁੜ ਤੋਂ ਪੈਰਾਂ ‘ਤੇ ਖੜ੍ਹਾ ਕਰਨ ਦੀ ਲੋੜ ਹੈ। ਉਨ੍ਹਾਂ ਇਲਾਕੇ ਵਿਚ ਪਾਣੀ ਕਾਰਨ ਬੰਨ੍ਹ ਨੂੰ ਹੋ ਰਹੇ ਨੁਕਸਾਨ ਦਾ ਜਾਇਜ਼ਾ ਲਿਆ ਅਤੇ ਬਚਾਅ ਕਾਰਜਾਂ ਵਿਚ ਦਿਨ ਰਾਤ ਜੁਟੇ ਨੌਜਵਾਨਾਂ, ਬਜੁਰਗਾਂ ਤੇ ਬੀਬੀਆਂ ਨਾਲ ਮਿਲ ਕੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ। ਉਨਾਂ ਕਿਹਾਕਿ ਸ਼ੋਮਣੀ ਅਕਾਲੀ ਦਲ ਦੀ ਸਰਕਾਰ ਆਉਣ ‘ਤੇ ਕੰਕਰੀਟ ਨਾਲ ਬੰਨ ਮਜਬੂਤ ਕੀਤ।ੇ ਜਾਣਗੇ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਲੋਕਾਂ ਦੇ ਦੁੱਖਾਂ ਚ ਭਾਗੀਦਾਰ ਬਣੀ ਹੈ ਅਤੇ ਅਗਲੇ ਦਿਨਾਂ ਵਿਚ ਵੀ ਹਰ ਤਰ੍ਹਾਂ ਦੀ ਮਦਦ ਜਾਰੀ ਰਹੇਗੀ। ਉਨ੍ਹਾਂ ਪੰਜਾਬ ਸਰਕਾਰ ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਹੜ੍ਹ ਪੀੜਤਾਂ ਦੀ ਸਹਾਇਤਾ ਕਰਨ ਵਿਚ ਸਰਕਾਰ ਨਾਕਾਮ ਰਹੀ ਹੈ ਅਤੇ ਲੋਕਾਂ ਨੂੰ ਆਪਣੇ ਹਾਲ ਤੇ ਛੱਡ ਦਿੱਤਾ ਗਿਆ ਹੈ। ਇਸ ਮੌਕੇ ਸੀਨੀਅਰ ਆਗੂ ਅਮਨਦੀਪ ਸਿੰਘ ਮਾਂਗਟ, ਸ਼੍ਰੋਮਣੀ ਕਮੇਟੀ ਮੈਂਬਰ ਪਰਮਜੀਤ ਸਿੰਘ ਲੱਖੇਵਾਲ, ਬਲਦੇਵ ਸਿੰਘ ਹਾਫਿਜ਼ਾਬਾਦ, ਜ਼ਿਲ੍ਹਾ ਪ੍ਰਧਾਨ ਜਥੇਦਾਰ ਦਰਬਾਰਾ ਸਿੰਘ ਬਾਲਾ,ਕੁਲਵੀਰ ਸਿੰਘ ਸੈਣੀ ਬੇਲਾ, ਰੁਪਿੰਦਰ ਸਿੰਘ ਲੱਖੇਵਾਲ, ਅਮਰਿੰਦਰ ਸਿੰਘ ਜੰਡ ਸਾਹਿਬ, ਅੰਮ੍ਰਿਤ ਪਾਲ ਸਿੰਘ ਰਾਏਪੁਰ,ਜਗਪਾਲ ਸਿੰਘ ਜੋਲੀ, ਸਰਪੰਚ ਸੁਰਜੀਤ ਸਿੰਘ, ਜਰਨੈਲ ਸਿੰਘ, ਸਵਰਨ ਸਿੰਘ ਬਿੱਟੂ ਅਤੇ ਕੁਲਵੀਰ ਸਿੰਘ ਆਦਿ ਹਾਜ਼ਰ ਸਨ।