ਦਿੱਲੀ ਜਾਣ ਵਾਲੇ ਹੋ ਜਾਣ ਸਾਵਧਾਨ, ਸ਼ੰਭੂ ਬਾਰਡਰ ਬੰਦ… ਕਿਸਾਨਾਂ ਨੇ ਫਿਰ ਸ਼ੁਰੂ ਕੀਤਾ ਵਿਰੋਧ ਪ੍ਰਦਰਸ਼ਨ

ਬੰਦੀ ਸਿੰਘਾਂ ਦੀ ਰਿਹਾਈ ਤੇ ਬੇਅਦਬੀਆਂ ਦੇ ਇਨਸਾਫ਼ ਲਈ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਸ਼ੰਭੂ ਬੈਰੀਅਰ ’ਤੇ ਸ਼ੁੱਕਰਵਾਰ ਨੂੰ ਸਵੇਰੇ 11 ਤੋਂ ਸ਼ਾਮ 4 ਵਜੇ ਤੱਕ ਸੜਕੀ ਆਵਾਜਾਈ ਠੱਪ ਕਰ ਕੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਇੰਡੀਅਨ ਫਾਰਮਰ ਐਸੋਸੀਏਸ਼ਨ ਦੇ ਕੌਮੀ ਆਗੂ ਗੋਵਿੰਦਰ ਸਿੰਘ ਸਰਵਾਰਾ, ਭਾਰਤੀ ਕਿਸਾਨ ਮਜ਼ਦੂਰੀ ਯੂਨੀਅਨ ਪੰਜਾਬ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਬੂਟਾ ਸਿੰਘ ਖਰਾਜਪੁਰ ਨੇ ਦੱਸਿਆ ਕਿ ਕੌਮੀ ਇਨਸਾਫ਼ ਮੋਰਚਾ ਕੌਮੀ ਮੁੱਦਿਆਂ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਚੰਡੀਗੜ੍ਹ ਬਾਰਡਰ ’ਤੇ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਮੰਗਾਂ ਨੂੰ ਸਰਕਾਰਾਂ ਤੱਕ ਪਹੰਚਾਉਣ ਲਈ 14 ਨਵੰਬਰ ਨੂੰ ਸ਼ੰਭੂ ਤੋਂ ਵੱਡਾ ਇਕੱਠ ਦਿੱਲੀ ਨੂੰ ਜਾਵੇਗਾ। ਇਸ ਕਾਰਨ ਇਸ ਮਾਰਚ ’ਚ ਇੰਡੀਅਨ ਫਾਰਮਰਜ਼ ਐਸੋਸੀਏਸ਼ਨ ਬਹਿਰੂ, ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ, ਕਿਸਾਨ ਆਗੂ ਜੰਗ ਸਿੰਘ ਭਟੇੜੀ ਯੂਨੀਅਨ, ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ, ਮਨਜੀਤ ਸਿੰਘ ਰਾਏ ਦੁਆਬਾ ਯੂਨੀਅਨ ਸਮੇਤ ਹੋਰਨਾਂ ਕਿਸਾਨ ਜਥੇਬੰਦੀਆਂ ਵੱਲੋਂ ਵੀ ਵੱਧ-ਚੜ੍ਹ ਕੇ ਸ਼ਾਮਲ ਹੋਣ ਦਾ ਫੈਸਲਾ ਲਿਆ ਹੈ। ਕਿਸਾਨ ਯੂਨੀਅਨ ਦੇ ਆਗੂਆਂ ਨੇ ਕਿਸਾਨ ਕਿੱਤੇ ਨਾਲ ਸੰਬੰਧਿਤ ਹੋਰਨਾਂ ਕਾਰੋਬਾਰੀਆਂ ਨੂੰ ਵੀ ਇਸ ਮਾਰਚ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਹੈ। 15 ਨਵੰਬਰ ਨੂੰ ਦਿੱਲੀ ਦੇ ਸੀਸ ਗੰਜ ਗੁਰਦੁਆਰਾ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਅਤੇ ਬੇਅਦਬੀਆਂ ਦੇ ਇਨਸਾਫ ਦੇ ਸਬੰਧ ਵਿੱਚ ਅਰਦਾਸ ਕਰਨ ਉਪਰੰਤ ਪ੍ਰਧਾਨ ਮੰਤਰੀ ਮੋਦੀ ਨੂੰ ਮੰਗ ਪੱਤਰ ਵੀ ਸੌਂਪਿਆ ਜਾਵੇਗਾ।

Scroll to Top