ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਸੀਸ ਗੰਜ ਦਿੱਲੀ ਤੋਂ ਆਰੰਭ ਹੋਈ ਸਾਈਕਲ ਯਾਤਰਾ ਅੱਜ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਪਹੁੰਚ ਕੇ ਸੰਪੰਨ ਹੋਈ। ਯਾਤਰਾ ਦੇ ਅੰਮ੍ਰਿਤਸਰ ਪੁੱਜਣ ’ਤੇ ਗੋਲਡਨ ਗੇਟ ਵਿਖੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਬਾਬਾ ਕਸ਼ਮੀਰ ਸਿੰਘ ਕਾਰ ਸੇਵਾ ਭੂਰੀਵਾਲਿਆਂ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਵੱਲੋਂ ਸਵਾਗਤ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ 350 ਸਾਲਾ ਸ਼ਹੀਦੀ ਸ਼ਤਾਬਦੀ ਮਨਾਉਂਦਿਆਂ ਸ਼੍ਰੋਮਣੀ ਕਮੇਟੀ ਦਾ ਮਨੋਰਥ ਸੀ ਕਿ ਦੇਸ਼ ਦੁਨੀਆਂ ਅੰਦਰ ਇਹ ਸੰਦੇਸ਼ ਪਹੁੰਚਾਇਆ ਜਾਵੇ ਕਿ ਜੇਕਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਸ਼ਹਾਦਤ ਨਾ ਦਿੰਦੇ ਤਾਂ ਦੇਸ਼ ਦੀ ਰਾਜਨੀਤੀ, ਸੱਭਿਆਚਾਰ ਅਤੇ ਧਾਰਮਿਕ ਆਜ਼ਾਦੀ ਕਿਵੇਂ ਦੀ ਹੁੰਦੀ? ਉਨ੍ਹਾਂ ਕਿਹਾ ਕਿ ਦੇਸ਼ ਭਰ ਅੰਦਰ ਕਰਵਾਏ ਗਏ ਗੁਰਮਤਿ ਸਮਾਗਮ ਅਤੇ ਸਜਾਏ ਜਾ ਰਹੇ ਨਗਰ ਕੀਰਤਨ ਅਤੇ ਯਾਤਰਾਵਾਂ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਦੇ ਸੰਕਲਪ ਅਤੇ ਉਪਦੇਸ਼ਾਂ ਤੋਂ ਸੰਗਤਾਂ ਨੂੰ ਜਾਣੂ ਕਰਵਾਉਣ ਲਈ ਪ੍ਰੇਰਣਾ ਸਰੋਤ ਬਣੀਆਂ ਹਨ। ਇਸੇ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਇਹ ਸ਼ਤਾਬਦੀ ਦਿਹਾੜੇ ਸੰਗਤ ਲਈ ਗੁਰੂ ਸਾਹਿਬ ਦੇ ਇਤਿਹਾਸ ਨਾਲ ਜੁੜਨ ਅਤੇ ਗੁਰੂ ਸਾਹਿਬ ਵੱਲੋਂ ਬਖ਼ਸ਼ੇ ਬਹੁਮੁੱਲੇ ਉਪਦੇਸ਼ਾਂ ਨੂੰ ਜੀਵਨ ਵਿਚ ਧਾਰਨ ਦਾ ਮੌਕਾ ਹਨ। ਇਸੇ ਦੌਰਾਨ ਬਾਬਾ ਕਸ਼ਮੀਰ ਸਿੰਘ ਕਾਰਸੇਵਾ ਭੂਰੀਵਾਲਿਆਂ ਨੇ ਵੀ ਸਾਈਕਲ ਯਾਤਰਾ ਦਾ ਸਵਾਗਤ ਕੀਤਾ। ਇਸ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਧੰਨਵਾਦ ਕੀਤਾ। ਸਾਈਕਲ ਯਾਤਰਾ ਦਾ ਸ਼੍ਰੋਮਣੀ ਕਮੇਟੀ, ਬਾਬਾ ਕਸ਼ਮੀਰ ਸਿੰਘ ਕਾਰ ਸੇਵਾ ਭੂਰੀਵਾਲੇ ਸਮੇਤ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ, ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ, ਦਲ ਬਾਬਾ ਬਿਧੀ ਚੰਦ ਸੰਪਰਦਾ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਤਰਨਾ ਦਲ ਬਾਬਾ ਬਕਾਲਾ ਦੇ ਮੁਖੀ ਬਾਬਾ ਜੋਗਾ ਸਿੰਘ ਵੱਲੋਂ ਸਵਾਗਤ ਕੀਤਾ ਗਿਆ।
3 thoughts on “350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਾਈਕਲ ਯਾਤਰਾ ਸੰਪੰਨ”
Comments are closed.

Pingback: https://izzi-kazino.proairsoft.kz/
Pingback: เรียนภาษาจีนที่ประเทศจีน
Pingback: auto verkopen