ਅੰਮ੍ਰਿਤਪਾਲ ਸਿੰਘ ਵੱਲੋਂ ਪੰਜਾਬ ਸਰਕਾਰ ਦੇ ਫ਼ੈਸਲੇ ਨੂੰ ਚੁਣੌਤੀ

ਪੰਜਾਬ ਸਰਕਾਰ ਵੱਲੋਂ ਅੰਮ੍ਰਿਤਪਾਲ ਸਿੰਘ ਨੂੰ ਜੇਲ੍ਹ ’ਚੋਂ ਆਰਜ਼ੀ ਰਿਹਾਈ ਦੀ ਮੰਗ ਵਾਲੀ ਅਰਜ਼ੀ ਖਾਰਜ ਕਰਨ ਮਗਰੋਂ ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਨੇ ਅੱਜ ਫ਼ੈਸਲੇ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ’ਚ ਚੁਣੌਤੀ ਦਿੱਤੀ ਹੈ। ਅਰਜ਼ੀ ’ਚ ਅੰਮ੍ਰਿਤਪਾਲ ਸਿੰਘ ਨੇ ਬਾਰਾਮੁੱਲਾ ਦੇ ਸੰਸਦ ਮੈਂਬਰ ਇੰਜਨੀਅਰ ਰਾਸ਼ਿਦ ਦੇ ਮਾਮਲੇ ਦਾ ਵੀ ਹਵਾਲਾ ਦਿੱਤਾ ਹੈ, ਜਿਸ ਨੂੰ ਦਿੱਲੀ ਦੀ ਅਦਾਲਤ ਨੇ ਸੰਸਦ ਦੇ ਸਰਦ ਰੁੱਤ ਇਜਲਾਸ ’ਚ ਕੁਝ ਸ਼ਰਤਾਂ ਨਾਲ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਹੈ। ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਦੀ ਅਗਵਾਈ ਹੇਠਲੇ ਡਿਵੀਜ਼ਨ ਬੈਂਚ ਨੇ ਪਹਿਲੀ ਦਸੰਬਰ ਸੋਮਵਾਰ ਨੂੰ ਅਰਜ਼ੀ ’ਤੇ ਸੁਣਵਾਈ ਤੈਅ ਕਰ ਦਿੱਤੀ। ਚੀਫ ਜਸਟਿਸ ਸ਼ੀਲ ਨਾਗੂ ਦੀ ਅਗਵਾਈ ਹੇਠਲੇ ਬੈਂਚ ਵੱਲੋਂ ਪਹਿਲੀ ਦਸੰਬਰ ਨੂੰ ਮਾਮਲੇ ’ਤੇ ਸੁਣਵਾਈ ਕੀਤੀ ਜਾ ਸਕਦੀ ਹੈ, ਜਿਨ੍ਹਾਂ ਪਹਿਲਾਂ ਵੀ ਸਰਕਾਰ ਨੂੰ ਅਰਜ਼ੀ ’ਤੇ ਫ਼ੈਸਲਾ ਲੈਣ ਦੇ ਨਿਰਦੇਸ਼ ਦਿੱਤੇ ਸਨ। ਪੈਰੋਲ ਸਬੰਧੀ ਅਰਜ਼ੀ ਖਾਰਜ ਕੀਤੇ ਜਾਣ ਨੂੰ ਚੁਣੌਤੀ ਦਿੰਦਿਆਂ ਅੰਮ੍ਰਿਤਪਾਲ ਸਿੰਘ ਦੇ ਵਕੀਲ ਇਮਾਨ ਸਿੰਘ ਖਾਰਾ ਨੇ ਕਿਹਾ ਕਿ ਫ਼ੈਸਲਾ ਗ਼ੈਰ-ਕਾਨੂੰਨੀ, ਪੱਖਪਾਤੀ ਅਤੇ ਸੰਜਮੀ ਸੀ ਕਿਉਂਕਿ ਇਸ ਨੂੰ ਪਾਸ ਕਰਨ ਦਾ ਢੁੱਕਵਾਂ ਆਧਾਰ ਨਹੀਂ ਸੀ। ਅਰਜ਼ੀ ’ਚ ਅੰਮ੍ਰਿਤਪਾਲ ਸਿੰਘ ਨੇ ਦਾਅਵਾ ਕੀਤਾ ਹੈ ਕਿ ਉਸ ਦੀ ਨਜ਼ਰਬੰਦੀ ਦਾ ਹੁਕਮ ਸਿਆਸਤ ਤੋਂ ਪ੍ਰੇਰਿਤ ਸੀ ਅਤੇ 19 ਲੱਖ ਵੋਟਰਾਂ ਦੀ ਨੁਮਾਇੰਦਗੀ ਕਰਨ ਵਾਲੇ ਚੁਣੇ ਹੋਏ ਸੰਸਦ ਮੇਂਬਰ ਨੂੰ ਚੁੱਪ ਕਰਾਉਣ ਦੇ ਇਰਾਦੇ ਨਾਲ ਪਾਸ ਕੀਤਾ ਗਿਆ ਸੀ। ਅਰਜ਼ੀ ’ਚ ਕਿਹਾ ਗਿਆ ਹੈ ਕਿ ਨਜ਼ਰਬੰਦੀ ਨੇ ਵੋਟਰਾਂ ਦੇ ਜਮਹੂਰੀ ਹੱਕਾਂ ਨੂੰ ਕਮਜ਼ੋਰ ਕੀਤਾ ਹੈ।

3 thoughts on “ਅੰਮ੍ਰਿਤਪਾਲ ਸਿੰਘ ਵੱਲੋਂ ਪੰਜਾਬ ਸਰਕਾਰ ਦੇ ਫ਼ੈਸਲੇ ਨੂੰ ਚੁਣੌਤੀ”

  1. Pingback: Probate in Maricopa County

  2. Pingback: Number Sense Study Guides

  3. Pingback: Antique Mall Phoenix

Comments are closed.

Scroll to Top