ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਮੇਘਾਲਿਆ ਦੇ ਸ਼ਿਲੌਂਗ ਵਿੱਚ ਪੰਜਾਬੀ ਲੇਨ ਵਿੱਚ ਵੱਸਦੇ ਸਿੱਖਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਇਹ ਇਲਾਕਾ ਉਨ੍ਹਾਂ ਦਾ ਜੱਦੀ ਪੁਸ਼ਤੀ ਹੈ ਤੇ ਉਨ੍ਹਾਂ ਕੋਲ ਹੀ ਰਹੇਗਾ। ਦੱਸਣਯੋਗ ਹੈ ਕਿ ਇਸ ਖੇਤਰ ਵਿੱਚ ਵੱਡੀ ਗਿਣਤੀ ਵਿੱਚ ਪੰਜਾਬੀ ਅਤੇ ਖਾਸ ਕਰਕੇ ਸਿੱਖ ਵਸੇ ਹੋਏ ਹਨ, ਜਿਨ੍ਹਾਂ ਨੂੰ ਉਥੋਂ ਕਥਿਤ ਤੌਰ ’ਤੇ ਉਜਾੜਨ ਦੀ ਯੋਜਨਾ ਹੈ। ਇਹ ਮਾਮਲਾ ਇਸ ਵੇਲੇ ਅਦਾਲਤ ਵਿੱਚ ਵੀ ਹੈ। ਇਸ ਮਾਮਲੇ ਵਿੱਚ ਸ਼੍ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦਿੱਲੀ ਕਮੇਟੀ ਦਾ ਵਫ਼ਦ ਕਈ ਵਾਰ ਦੌਰਾ ਕਰ ਚੁੱਕਾ ਹੈ ਅਤੇ ਸਬੰਧਤ ਸਰਕਾਰ ਦੇ ਪ੍ਰਤੀਨਿਧੀਆਂ ਨੂੰ ਵੀ ਮਿਲ ਚੁੱਕਿਆ ਹੈ। ਆਪਣੇ ਦੋ ਦਿਨਾ ਦੌਰੇ ਦੌਰਾਨ ਜਥੇਦਾਰ ਗੜਗੱਜ ਗੁਰਦੁਆਰਾ ਗੁਰੂ ਨਾਨਕ ਦਰਬਾਰ ਵਿਖੇ ਵੀ ਨਤਮਸਤਕ ਹੋਏ ਅਤੇ ਉਨ੍ਹਾਂ ਨੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਲਾਏ ਜਾਂਦੇ ਗੁਰੂ ਨਾਨਕ ਸਕੂਲ ਦਾ ਵੀ ਦੌਰਾ ਕੀਤਾ। ਜਥੇਦਾਰ ਗੜਗੱਜ ਨੇ ਪੰਜਾਬੀ ਲੇਨ ਵਿੱਚ ਵੱਸਦੇ ਸਿੱਖਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਪਾਸੋਂ ਦਰਪੇਸ਼ ਸਮੱਸਿਆਵਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਉਨ੍ਹਾਂ ਇੱਥੋਂ ਦੇ ਮੌਜੂਦਾ ਹਾਲਾਤ ਤੇ ਸਥਿਤੀ ਨੂੰ ਵਾਚਿਆ। ਜਥੇਦਾਰ ਨੇ ਕਿਹਾ ਕਿ ਸ਼ਿਲੌਂਗ ਦੀ ਪੰਜਾਬੀ ਲੇਨ ਵਿੱਚ ਵੱਸਦੇ ਸਿੱਖ ਚੜ੍ਹਦੀ ਕਲਾ ਵਿੱਚ ਹਨ। ਸ਼ਿਲੌਂਗ ਦੀ ਇਸ ਧਰਤੀ ਉੱਤੇ ਸਿੱਖ ਅਰਸੇ ਤੋਂ ਵਸੇ ਹੋਏ ਹਨ। ਸਿੱਖਾਂ ਦੀ ਇੱਥੇ ਵਸੋਂ ਵਿੱਚ ਪੰਜਾਬੀ ਲੇਨ ਸਭ ਤੋਂ ਪੁਰਾਣਾ ਇਲਾਕਾ ਹੈ। ਸਿੱਖਾਂ ਤੇ ਪੰਜਾਬੀਆਂ ਨੇ ਜਿੱਥੇ ਆਪਣੀ ਮਿਹਨਤ ਤੇ ਲਿਆਕਤ ਨਾਲ ਇੱਥੇ ਨਾਮਣਾ ਖੱਟਿਆ ਹੈ, ਉੱਥੇ ਹੀ ਮੇਘਾਲਿਆ ਦੀ ਤਰੱਕੀ ਤੇ ਸਮਾਜ ਸੇਵਾ ਵਿੱਚ ਵੀ ਵੱਡਾ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਸ਼ਿਲੌਂਗ ਦਾ ਸਭ ਤੋਂ ਪੁਰਾਣਾ ਗੁਰਦੁਆਰਾ ਗੁਰੂ ਨਾਨਕ ਦਰਬਾਰ ਸਿੱਖਾਂ ਦੀ ਗੁਰੂ ਪ੍ਰਤੀ ਸ਼ਰਧਾ ਤੇ ਸਮਰਪਣ ਭਾਵਨਾ ਦਰਸਾਉਂਦਾ ਹੈ। ਪੰਜਾਬੀ ਲੇਨ ਇਲਾਕਾ ਜੱਦੀ ਪੁਸ਼ਤੀ ਸਿੱਖਾਂ ਦਾ ਹੈ ਅਤੇ ਸਿੱਖਾਂ ਦਾ ਹੀ ਰਹੇਗਾ ਕਿਉਂਕਿ ਇੱਥੇ ਰਹਿੰਦੇ ਸਿੱਖ ਵੀ ਮੇਘਾਲਿਆ ਤੇ ਸ਼ਿਲੌਂਗ ਦੇ ਵਾਸੀ ਹਨ। ਇਸ ਮੌਕੇ ਗੁਰਦੁਆਰਾ ਗੁਰੂ ਨਾਨਕ ਦਰਬਾਰ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਜੀਤ ਸਿੰਘ ਵੀ ਹਾਜ਼ਰ ਸਨ। ਜਥੇਦਾਰ ਗੜਗੱਜ ਨੇ ਮੇਘਾਲਿਆ ਦੇ ਕੈਬਨਿਟ ਮੰਤਰੀ ਨਾਲ ਵੀ ਮੁਲਾਕਾਤ ਕੀਤੀ ਹੈ ਅਤੇ ਇਸ ਸਮੱਸਿਆ ਸਬੰਧੀ ਚਰਚਾ ਕੀਤੀ।
5 thoughts on “ਸ਼ਿਲੌਂਗ ਦਾ ਪੰਜਾਬੀ ਲੇਨ ਇਲਾਕਾ ਸਿੱਖਾਂ ਦਾ ਹੈ ਤੇ ਰਹੇਗਾ: ਗੜਗੱਜ”
Comments are closed.

Pingback: Sylfirm ราคา
Pingback: หวย24
Pingback: Summit Suomi Keskustelu Kausi 2 Kohut
Pingback: เว็บสล็อตต่างประเทศแท้ ค่ายเกมแท้ลิขสิทธิ์แท้
Pingback: freiluftspielplatz