ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ‘ਆਪ’ ਸਰਕਾਰ ਅਕਾਲੀ ਦਲ ਤੋਂ ਡਰਦੀ ਹੈ। ਇਸੇ ਕਾਰਨ ਬੇਤੁਕੇ ਆਧਾਰ ਘੜ ਕੇ ਪਾਰਟੀ ਦੇ 1024 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕਰਵਾਏ ਗਏ। ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕਰਕੇ 2838 ਬਲਾਕ ਸਮਿਤੀ ਸੀਟਾਂ ਵਿੱਚੋਂ ‘ਆਪ’ ਦੇ 351 ਉਮੀਦਵਾਰ ਬਿਨਾਂ ਮੁਕਾਬਲਾ ਜੇਤੂ ਕਰਾਰ ਦਿੱਤੇ। ਅੱਜ ਪਿੰਡ ਬਾਦਲ ਵਿੱਚ ਸ੍ਰੀ ਬਾਦਲ ਨੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਪਾਰਟੀ ਇਕਾਈ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸਮਿਤੀ ਚੋਣਾਂ ਵਿੱਚ ਜੇਤੂ ਉਮੀਦਵਾਰਾਂ ਨੂੰ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ਚੋਣਾਂ ਵਿੱਚ ਅਕਾਲੀ ਦਲ ਅਸਲ ’ਚ ਦੂਜੇ ਨੰਬਰ ’ਤੇ ਰਿਹਾ ਹੈ ਅਤੇ ਪਾਰਟੀ ਦੀ ਕੁੱਲ ਕਾਰਗੁਜ਼ਾਰੀ ਕਾਂਗਰਸ ਨਾ
