ਜਥੇਦਾਰ ਗੜਗੱਜ ਅੱਜ ਸੌਂਦ ਤੇ ਦਿੱਲੀ ਕਮੇਟੀ ਦਾ ਪੱਖ ਸੁਣਨਗੇ

ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਭਲਕੇ 5 ਜਨਵਰੀ ਨੂੰ ਵੱਖ-ਵੱਖ ਮਾਮਲਿਆਂ ਵਿੱਚ ਤਲਬ ਕੀਤੇ ਪੰਜਾਬ ਦੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਅਤੇ ਚੀਫ ਖ਼ਾਲਸਾ ਦੀਵਾਨ ਦੇ ਪ੍ਰਧਾਨ ਦਾ ਪੱਖ ਸੁਣਨਗੇ। ਸਕੱਤਰੇਤ ਨੇ ਸਪੱਸ਼ਟ ਕੀਤਾ ਕਿ ਪੰਜ ਸਿੰਘ ਸਾਹਿਬਾਨ ਦੀ ਰਸਮੀ ਇਕੱਤਰਤਾ ਨਹੀਂ ਹੋਵੇਗੀ, ਸਗੋਂ ਜਥੇਦਾਰ ਗੜਗੱਜ ਇਕੱਲੇ ਹੀ ਸਬੰਧਤ ਧਿਰਾਂ ਨਾਲ ਗੱਲਬਾਤ ਕਰਨਗੇ, ਜਿਸ ਮਗਰੋਂ ਅਗਲੇਰੀ ਕਾਰਵਾਈ ਬਾਰੇ ਵਿਚਾਰ ਕੀਤਾ ਜਾਵੇਗਾ। 28 ਦਸੰਬਰ ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਇਨ੍ਹਾਂ ਸਾਰਿਆਂ ਨੂੰ 5 ਜਨਵਰੀ ਲਈ ਤਲਬ ਕੀਤਾ ਗਿਆ ਸੀ। ਸਕੱਤਰੇਤ ਦੇ ਇੰਚਾਰਜ ਬਗੀਚਾ ਸਿੰਘ ਮੁਤਾਬਕ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਕੋਲੋਂ ਆਨੰਦਪੁਰ ਸਾਹਿਬ ਵਿੱਚ ਭਾਈ ਜੀਵਨ ਸਿੰਘ (ਭਾਈ ਜੈਤਾ ਜੀ) ਦੀ ਯਾਦਗਾਰ ਵਿੱਚ ਲਾਈਆਂ ਤਸਵੀਰਾਂ ਵਿੱਚ ਸਿੱਖ ਸਿਧਾਂਤਾਂ, ਮਰਿਆਦਾ ਅਤੇ ਭਾਵਨਾਵਾਂ ਖ਼ਿਲਾਫ਼ ਪੇਸ਼ਕਾਰੀ ਸਬੰਧੀ ਸਪੱਸ਼ਟੀਕਰਨ ਮੰਗਿਆ ਗਿਆ ਹੈ। ਸੌਂਦ ਨੇ ਪਹਿਲਾਂ ਸ਼ਹੀਦੀ ਸ਼ਤਾਬਦੀ ਸਮਾਗਮਾਂ ਕਰਕੇ ਸਮਾਂ ਮੰਗਿਆ ਸੀ, ਜਿਸ ’ਤੇ ਉਨ੍ਹਾਂ ਨੂੰ 5 ਜਨਵਰੀ ਨੂੰ ਸਵੇਰੇ 10 ਵਜੇ ਲਿਖਤੀ ਜਵਾਬ ਸਮੇਤ ਪੇਸ਼ ਹੋਣ ਲਈ ਕਿਹਾ ਗਿਆ ਸੀ। ਦਿੱਲੀ ਕਮੇਟੀ ਦੇ ਪ੍ਰਧਾਨ, ਜਨਰਲ ਸਕੱਤਰ ਅਤੇ ਹੋਰ ਅਹੁਦੇਦਾਰਾਂ ਨੂੰ ਜਥੇਦਾਰ ਦੇ ਹੁਕਮਾਂ ਦੀ ਉਲੰਘਣਾ ਕਰਕੇ 25 ਅਕਤੂਬਰ ਨੂੰ ਵਿਸ਼ੇਸ਼ ਇਜਲਾਸ ਬੁਲਾਉਣ ਦੇ ਮਾਮਲੇ ਵਿੱਚ ਤਲਬ ਕੀਤਾ ਗਿਆ ਹੈ। ਇਸੇ ਤਰ੍ਹਾਂ ਚੀਫ ਖ਼ਾਲਸਾ ਦੀਵਾਨ ਦੇ ਪ੍ਰਧਾਨ ਨੂੰ ਅੰਮ੍ਰਿਤਧਾਰੀ ਅਤੇ ਗੈ਼ਰ-ਅੰਮ੍ਰਿਤਧਾਰੀ ਮੈਂਬਰਾਂ ਦੀ ਸਪੱਸ਼ਟ ਸੂਚੀ ਲੈ ਕੇ ਨਿੱਜੀ ਤੌਰ ’ਤੇ ਪੇਸ਼ ਹੋਣ ਦੇ ਆਦੇਸ਼ ਦਿੱਤੇ ਗਏ ਹਨ। ਪਹਿਲਾਂ ਭੇਜੀ ਜਾਣਕਾਰੀ ਅਸਪੱਸ਼ਟ ਸੀ ਅਤੇ ਕਈ ਵਾਰ ਸਮਾਂ ਦੇਣ ਦੇ ਬਾਵਜੂਦ ਸਹੀ ਜਵਾਬ ਨਹੀਂ ਦਿੱਤਾ ਗਿਆ ਸੀ।

2 thoughts on “ਜਥੇਦਾਰ ਗੜਗੱਜ ਅੱਜ ਸੌਂਦ ਤੇ ਦਿੱਲੀ ਕਮੇਟੀ ਦਾ ਪੱਖ ਸੁਣਨਗੇ”

  1. Pingback: เสือมังกร เกมไพ่ใบเดียวที่เล่นง่าย

  2. Pingback: เครื่องซีสสูญญากาศ

Comments are closed.

Scroll to Top