‘ਆਪ’ ਵੱਲੋਂ ਸੁਖਬੀਰ ਸਿੰਘ ਬਾਦਲ ਦੀ ਰਿਹਾਇਸ਼ ਅੱਗੇ ਧਰਨਾ

ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਦੀ ਗੁਰੂ ਤੇਗ ਬਹਾਦਰ ਸਬੰਧੀ ਕਥਿਤ ਟਿੱਪਣੀ ਮਾਮਲੇ ’ਚ ਅਕਾਲੀ ਦਲ ਦੇ ਵਿਰੋਧ ਪ੍ਰਦਰਸ਼ਨਾਂ ਦਰਮਿਆਨ ਹੁਣ ਸੱਤਾਧਾਰੀ ਆਮ ਆਦਮੀ ਪਾਰਟੀ ਵੀ ਮੈਦਾਨ ਵਿੱਚ ਆ ਗਈ ਹੈ। ਸ੍ਰੀ ਮੁਕਤਸਰ ਸਾਹਿਬ ਤੋਂ ‘ਆਪ’ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਦੀ ਅਗਵਾਈ ਹੇਠ ਅੱਜ ਪਾਰਟੀ ਵਰਕਰਾਂ ਵੱਲੋਂ ਪਿੰਡ ਬਾਦਲ ਵਿੱਚ ਬਾਦਲ ਪਰਿਵਾਰ ਦੀ ਰਿਹਾਇਸ਼ ਅੱਗੇ ਧਰਨਾ ਦਿੱਤਾ। ਇਸ ਮੌਕੇ ਵਿਧਾਇਕ ਕਾਕਾ ਬਰਾੜ ਤੇ ਹੋਰਨਾਂ ਨੇ ਦੋਸ਼ ਲਾਇਆ ਕਿ ਭਾਜਪਾ, ਅਕਾਲੀ ਦਲ ਤੇ ਕਾਂਗਰਸ ਨੇ ਸਾਂਝੀ ਸਾਜ਼ਿਸ਼ ਤਹਿਤ ਵੀਡੀਓ ਨਾਲ ਛੇੜਛਾੜ ਕਰ ਕੇ ਵਾਇਰਲ ਕੀਤੀ ਹੈ। ‘ਆਪ’ ਆਗੂਆਂ ਨੇ ਦੋਸ਼ ਲਾਇਆ ਕਿ ਅਕਾਲੀ ਦਲ ਹਮੇਸ਼ਾ ਧਰਮ ਦੀ ਸਿਆਸੀ ਦੁਰਵਰਤੋਂ ਕਰਦਾ ਰਿਹਾ ਹੈ। ਉਨ੍ਹਾਂ 328 ਪਾਵਨ ਸਰੂਪਾਂ ਦੇ ਮਾਮਲੇ ਦਾ ਹਵਾਲਾ ਦਿੰਦਿਆਂ ਅਕਾਲੀ ਦਲ ਦੀ ਭੂਮਿਕਾ ’ਤੇ ਸਵਾਲ ਚੁੱਕੇ। ਸਰੂਪ ਮਾਮਲੇ ਵਿੱਚ ਆਗੂਆਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ। ਆਗੂਆਂ ਮੰਗ ਕੀਤੀ ਕਿ ਜਿਸ ਤਰ੍ਹਾਂ ਅਕਾਲ ਤਖ਼ਤ ਸਾਹਿਬ ’ਤੇ ਸੁਖਬੀਰ ਬਾਦਲ ਦੀ ਪੇਸ਼ੀ ਵੇਲੇ ਸਿੱਧਾ ਪ੍ਰਸਾਰਨ ਕੀਤਾ ਗਿਆ ਸੀ, ਉਸੇ ਤਰ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਦੀ ਜਥੇਦਾਰ ਸਨਮੁੱਖ ਪੇਸ਼ੀ ਮੌਕੇ ਵੀ ਸਿੱਧਾ ਪ੍ਰਸਾਰਨ ਹੋਣਾ ਚਾਹੀਦਾ ਹੈ। ਇਸ ਮੌਕੇ ਸੀਨੀਅਰ ਆਗੂ ਜਸਵਿੰਦਰ ਸਿੰਘ, ਬਲਾਕ ਪ੍ਰਧਾਨ ਸ਼ਿਵਰਾਜ ਸਿੰਘ ਮਿਠੜੀ, ਚਰਨਜੀਤ ਸਿੰਘ ਖ਼ਾਲਸਾ, ਭੁਪਿੰਦਰ ਸਿੰਘ ਰਾਮਨਗਰ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਮੌਜੂਦ ਸਨ।

4 thoughts on “‘ਆਪ’ ਵੱਲੋਂ ਸੁਖਬੀਰ ਸਿੰਘ ਬਾਦਲ ਦੀ ਰਿਹਾਇਸ਼ ਅੱਗੇ ਧਰਨਾ”

  1. Pingback: Thermage ราคา

  2. Pingback: Top Porn Site

  3. Pingback: букмекерская контора luckypari

  4. Pingback: https://pinupskachatnatelefonandroidbesplatno.buzz

Comments are closed.

Scroll to Top