ਕਾਨੂੰਨ ਵਿਵਸਥਾ ਦੀ ਵਿਗੜੀ ਸਥਿਤੀ ਦੀ ਜ਼ਿੰਮੇਵਾਰੀ ਲੈ ਕੇ ਅਸਤੀਫ਼ਾ ਦੇਣ CM ਮਾਨ : ਸੁਖਬੀਰ ਬਾਦਲ

ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਸ਼ਾਮ ਨਾਭਾ ਬਾਜ਼ਾਰ ’ਚ 6 ਹਮਲਾਵਰਾਂ ਵਲੋਂ ਹੈੱਡ ਕਾਂਸਟੇਬਲ ਅਮਨਦੀਪ ਸਿੰਘ ਦੇ ਬੇਰਹਿਮੀ ਨਾਲ ਕਤਲ ਦੀ ਖ਼ਬਰ ਸੁਣ ਕੇ ਮੈਂ ਹੈਰਾਨ ਅਤੇ ਦੁਖ਼ੀ ਹਾਂ। ਹੈੱਡ ਕਾਂਸਟੇਬਲ ਅਮਨਦੀਪ ਸਿੰਘ ਦੇ ਪਰਿਵਾਰ ਨਾਲ ਮੇਰੀ ਡੂੰਘੀ ਹਮਦਰਦੀ ਹੈ। ਮੈਂ ਉਨ੍ਹਾਂ ਦੇ ਭਰਾ ਦੀ ਜਲਦੀ ਸਿਹਤਯਾਬੀ ਲਈ ਪ੍ਰਾਰਥਨਾ ਕਰਦਾ ਹਾਂ, ਜੋ ਇਸ ਘਿਨੌਣੇ ਹਮਲੇ ਵਿਚ ਗੰਭੀਰ ਜ਼ਖ਼ਮੀ ਹੋ ਗਿਆ ਸੀ। ਸੁਖਬੀਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਨਿਗਰਾਨੀ ਹੇਠ ਗੈਂਗਸਟਰ ਪੰਜਾਬ ’ਤੇ ਰਾਜ ਕਰ ਰਹੇ ਹਨ ਅਤੇ ਰੋਜ਼ਾਨਾ ਕਤਲ ਹੋ ਰਹੇ ਹਨ। 2026 ਦੇ ਪਹਿਲੇ ਹਫ਼ਤੇ ਵਿਚ ਹੀ 9 ਕਤਲ ਹੋਏ। ਜਦੋਂ ਪੁਲਸ ਮੁਲਾਜ਼ਮ ਸੁਰੱਖਿਅਤ ਨਹੀਂ ਹਨ ਤਾਂ ਆਮ ਨਾਗਰਿਕ ਕਿਵੇਂ ਸੁਰੱਖਿਅਤ ਮਹਿਸੂਸ ਕਰ ਸਕਦੇ ਹਨ? ਮੈਂ ਜ਼ੋਰਦਾਰ ਮੰਗ ਕਰਦਾ ਹਾਂ ਕਿ ਮੁੱਖ ਮੰਤਰੀ ਸੂਬੇ ਵਿਚ ਕਾਨੂੰਨ ਵਿਵਸਥਾ ਦੇ ਵਿਗੜਨ ਦੀ ਪੂਰੀ ਜ਼ਿੰਮੇਵਾਰੀ ਲੈਣ ਅਤੇ ਤੁਰੰਤ ਅਸਤੀਫਾ ਦੇਣ ਕਿਉਂਕਿ ਇਹ ਹਫ਼ੜਾ-ਦਫ਼ੜੀ ਉਨ੍ਹਾਂ ਦੇ ਗ੍ਰਹਿ ਮੰਤਰੀ ਰਹਿੰਦੇ ਹੋਏ ਹੋ ਰਹੀ ਹੈ।

6 thoughts on “ਕਾਨੂੰਨ ਵਿਵਸਥਾ ਦੀ ਵਿਗੜੀ ਸਥਿਤੀ ਦੀ ਜ਼ਿੰਮੇਵਾਰੀ ਲੈ ਕੇ ਅਸਤੀਫ਼ਾ ਦੇਣ CM ਮਾਨ : ਸੁਖਬੀਰ ਬਾਦਲ”

  1. Pingback: SBOBET

  2. Pingback: https://leon-app.dom-kafe.ru/

  3. Pingback: บริการจัดหาแม่บ้าน

  4. Pingback: ติดเน็ตบ้าน ais

  5. Pingback: รับดูแลผู้ป่วย

  6. Pingback: บาคาร่าเงินวอน

Comments are closed.

Scroll to Top