ਚੰਡੀਗੜ੍ਹ ’ਤੇ ਪੰਜਾਬ ਦਾ ਹੱਕ, ਧੱਕੇਸ਼ਾਹੀ ਨਹੀਂ ਸਹਾਂਗੇ: ਭਗਵੰਤ ਮਾਨ

ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਕਿਹਾ ਕਿ ਚੰਡੀਗੜ੍ਹ ’ਤੇ ਸਿਰਫ਼ ਪੰਜਾਬ ਦਾ ਹੱਕ ਹੈ ਅਤੇ ਰਹੇਗਾ। ਉਨ੍ਹਾਂ ਕਿਹਾ ਕਿ ਕੇਂਦਰ ਨੇ ਪੰਜਾਬ ਨਾਲ ਪਹਿਲਾਂ ਹੀ ਕਈ ਧੱਕੇ ਕੀਤੇ ਹਨ ਤੇ ਹੁਣ ਹੋਰ ਧੱਕੇਸ਼ਾਹੀ ਸਹਿਣ ਨਹੀਂ ਕੀਤੀ ਜਾਵੇਗੀ। ਪੰਜਾਬ ਸਰਕਾਰ ਕਿਸੇ ਨੂੰ ਵੀ ਪੰਜਾਬ ਦੇ ਹੱਕਾਂ ’ਤੇ ਡਾਕਾ ਮਾਰਨ ਦੀ ਇਜਾਜ਼ਤ ਨਹੀਂ ਦੇਵੇਗੀ। ਮੁੱਖ ਮੰਤਰੀ ਅੱਜ ਇਥੇ ਪਿੰਡ ਢੁੱਡੀਕੇ ਵਿਚ ਮਹਾਨ ਸੁਤੰਤਰਤਾ ਸੰਗਰਾਮੀ ਅਤੇ ਸਵਦੇਸੀ ਲਹਿਰ ਦੇ ਮੋਹਰੀ ਆਗੂ ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਨੂੰ ਉਨ੍ਹਾਂ ਦੇ 161ਵੇ ਜਨਮ ਦਿਨ ਮੌਕੇ ਫੁੱਲ ਮਾਲਾਵਾਂ ਨਾਲ ਸ਼ਰਧਾਂਜਲੀ ਦੇਣ ਲਈ ਪਹੁੰਚੇ ਸਨ। ਮੁੱਖ ਮੰਤਰੀ ਨੇ ਲਾਇਬਰੇਰੀ ਅਤੇ ਇਤਿਹਾਸਕ ਸਥਾਨਾਂ ਦਾ ਦੌਰਾ ਵੀ ਕੀਤਾ। ਮੁੱਖ ਮੰਤਰੀ ਨੇ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਤੇ ਸੀਨੀਅਰ ਐਨਸੀਪੀ ਆਗੂ ਅਜੀਤ ਪਵਾਰ ਸਮੇਤ ਪੰਜ ਲੋਕਾਂ ਦੀ ਜਹਾਜ਼ ਹਾਦਸੇ ਵਿਚ ਮੌਤ ਉੱਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ। ਮੁੱਖ ਮੰਤਰੀ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਲਾਲਾ ਲਾਜਪਤ ਰਾਏ ਜਿੱਥੇ ਮਹਾਨ ਆਜ਼ਾਦੀ ਘੁਲਾਟੀਏ ਸਨ, ਉੱਥੇ ਹੀ ਉਨ੍ਹਾਂ ਨੂੰ ਸਵਦੇਸ਼ੀ ਲਹਿਰ ਦੇ ਰਹਿਨੁਮਾ ਵਜੋਂ ਵੀ ਜਾਣਿਆ ਜਾਂਦਾ ਹੈ। ਪਿੰਡ ਢੁੱਡੀਕੇ ਦੀ ਧਰਤੀ ਭਾਗਾਂ ਵਾਲੀ ਹੈ, ਜਿੱਥੇ ਲਾਲਾ ਜੀ ਅਤੇ ਹੋਰ ਕਈ ਆਜ਼ਾਦੀ ਘੁਲਾਟੀਆਂ ਗਦਰੀ ਬਾਬਿਆਂ ਨੇ ਜਨਮ ਲਿਆ ਅਤੇ ਕਾਲੇ ਪਾਣੀ ਵਰਗੀਆਂ ਸਖ਼ਤ ਸਜ਼ਾਵਾਂ ਕਟੀਆਂ। ਲਾਲਾ ਲਾਜਪਤ ਰਾਏ ਦਾ ਬਲੀਦਾਨ ਦੇਸ਼ ਦੀ ਹਰ ਪੀੜ੍ਹੀ ਲਈ ਪ੍ਰੇਰਨਾ ਸਰੋਤ ਬਣਿਆ ਰਹੇਗਾ। ਉਨ੍ਹਾਂ ਦਾ ਆਜ਼ਾਦੀ ਦਾ ਸੰਘਰਸ਼ ਵਿੱਢਣ ਵਿੱਚ ਵਿਸ਼ੇਸ਼ ਯੋਗਦਾਨ ਰਿਹਾ। ਮੁੱਖ ਮੰਤਰੀ ਨੇ ਕਿਹਾ ਕਿ ਸਿਹਤ ਬੀਮਾ ਯੋਜਨਾ ਤਹਿਤ ਹਰੇਕ ਵਿਅਕਤੀ ਦਾ ਇਲਾਜ ਹੋੋਵੇਗਾ ਤੇ ਸੂਬਾ ਸਰਕਾਰ ਕੋਲ ਪੈਸੇ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਪਿੰਡਾਂ ’ਚ ਖੇਡ ਕਲੱਬਾਂ ਨੂੰ ਅਪੀਲ ਕੀਤੀ ਕਿ ਉਹ ਮਾਂ ਖੇਡ ਕਬੱਡੀ ਵਿਚ 35, 40, 45 ਕਿਲੋ ਆਦਿ ਦੀ ਸ਼ੁਰੂਆਤ ਕਰਨ ਤਾਂ ਜੋ ਬੱਚੇ ਵੀ ਇਨ੍ਹਾਂ ਖੇਡਾਂ ਵਿਚ ਭਾਗ ਲੈ ਕੇ ਚੰਗੇ ਖਿਡਾਰੀ ਬਣ ਸਕਣ। ਉਨ੍ਹਾਂ ਕਿਹਾ ਕਿ ਉਹ ਆਪਣੇ ਪਿੰਡ ਸਤੌਜ ਤੋਂ ਵਜ਼ਨੀ ਕਬੱਡੀ ਦੀ ਸ਼ੁਰੂਆਤ ਕਰਵਾਉਣ ਜਾ ਰਹੇ ਹਨ। ਇਸ ਮੌਕੇ ਉਨ੍ਹਾਂ ਮਿੰਨੀ ਓਲੰਪਿਕ ਵਜੋਂ ਜਾਣੀਆਂ ਜਾਂਦੀਆਂ ਕਿਲ੍ਹਾ ਰਾਏਪੁਰ ਦੀਆਂ ਖੇਡਾਂ ਬਾਰੇ ਆਖਿਆ ਕਿ ਇਥੇ 14 ਸਾਲਾਂ ਬਾਅਦ ਬਲਦਾਂ ਦੀਆਂ ਦੌੜਾਂ ਸ਼ੁਰੂ ਹੋ ਰਹੀਆਂ ਹਨ। ਇਸ ਮੌਕੇ ਮੁੱਖ ਮੰਤਰੀ ਨੇ ਪਿੰਡ ਢੁੱਡੀਕੇ ਦੇ ਵਿਕਾਸ ਕਾਰਜਾਂ ਲਈ ਕਿਸੇ ਗਰਾਂਟ ਦਾ ਐਲਾਨ ਨਹੀਂ ਕੀਤਾ ਪਰ ਉਨ੍ਹਾਂ ਮੰਗਾਂ ਮੰਨਣ ਦਾ ਭਰੋਸਾ ਦਿੱਤਾ।

5 thoughts on “ਚੰਡੀਗੜ੍ਹ ’ਤੇ ਪੰਜਾਬ ਦਾ ਹੱਕ, ਧੱਕੇਸ਼ਾਹੀ ਨਹੀਂ ਸਹਾਂਗੇ: ਭਗਵੰਤ ਮਾਨ”

  1. Pingback: ระบบส่ง SMS

  2. Pingback: Sofwave ราคา

  3. Pingback: hl789

  4. Pingback: order 1P-LSD blotters UK,

  5. Pingback: เว็บตรงบาคาร่า LSM99 สนามคาสิโนสดสุดมันส์ รวมเกมสดครบวงจร

Comments are closed.

Scroll to Top