ਗੁਰੂ ਗ੍ਰੰਥ ਸਾਹਿਬ ਦੇ ਲਾਪਤਾ 328 ਸਰੂਪਾਂ ਦੇ ਮਾਮਲੇ ਦੀ ਜਾਂਚ ਲਈ ਗਠਿਤ ਵਿਸ਼ੇਸ਼ ਜਾਂਚ ਟੀਮ ਅੱਜ ਲੋੜੀਂਦਾ ਰਿਕਾਰਡ ਲੈਣ ਲਈ ਚੰਡੀਗੜ੍ਹ ਦੇ ਸੈਕਟਰ ਪੰਜ ਸਥਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫਤਰ ਪਹੁੰਚ ਗਈ ਹੈ। ਇਹ ਟੀਮ ਸਿੱਟ ਦੇ ਮੁਖੀ ਏਆਈਜੀ ਜਗਤਪ੍ਰੀਤ ਅਤੇ ਐਸਪੀ ਗੁਰਬੰਸ ਸਿੰਘ ਬੈਂਸ ਦੀ ਅਗਵਾਈ ਹੇਠ ਪਹੁੰਚੀ ਹੈ ਜਿਨ੍ਹਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਲੋੜੀਂਦਾ ਰਿਕਾਰਡ ਲਿਆ ਜਾਵੇਗਾ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਕਮੇਟੀ ਦੇ ਦਫਤਰ ਵਿੱਚ ਮੌਜੂਦ ਹਨ।
