ਅੰਮ੍ਰਿਤਪਾਲ ਸਿੰਘ ਦੀ NSA ਤਹਿਤ ਹਿਰਾਸਤ ਨੂੰ HC ਨੇ ਦੱਸਿਆ ਜਾਇਜ਼; ਚੁਣੌਤੀ ਦੇਣ ਵਾਲੀ ਪਟੀਸ਼ਨ ਖ਼ਾਰਜ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਵੱਡਾ ਝਟਕਾ ਦਿੰਦਿਆਂ ਉਸ ਦੀ ਕੌਮੀਂ ਸੁਰੱਖਿਆ ਐਕਟ (NSA) ਤਹਿਤ ਹਿਰਾਸਤ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਖ਼ਾਰਜ ਕਰ ਦਿੱਤੀ ਹੈ। ਮੁੱਖ ਜੱਜ ਸ਼ੀਲ ਨਾਗੂ ਦੀ ਅਗਵਾਈ ਵਾਲੇ ਬੈਂਚ ਨੇ ਅੱਜ ਖੁੱਲ੍ਹੀ ਅਦਾਲਤ ਵਿੱਚ ਫੈਸਲਾ ਸੁਣਾਉਂਦਿਆਂ ਕਿਹਾ ਕਿ ਅੰਮ੍ਰਿਤਪਾਲ ਵਿਰੁੱਧ ਜਾਰੀ ਹਿਰਾਸਤ ਦੇ ਹੁਕਮ ਪੂਰੀ ਤਰ੍ਹਾਂ ਸਪੱਸ਼ਟ ਹਨ ਅਤੇ ਇਹ ਨਿਆਂਇਕ ਸਮੀਖਿਆ ਦੇ ਦਾਇਰੇ ਵਿੱਚ ਨਹੀਂ ਆਉਂਦੇ। ਇਸ ਤੋਂ ਪਹਿਲਾਂ ਮੁੱਖ ਜੱਜ ਸ਼ੀਲ ਨਾਗੂ ਦੀ ਅਗਵਾਈ ਵਾਲੇ ਬੈਂਚ ਅੱਗੇ ਸਰਕਾਰ ਦੇ ਵਕੀਲ ਨੇ ਦਲੀਲ ਦਿੱਤੀ ਕਿ ਅੰਮ੍ਰਿਤਪਾਲ ਸਿੰਘ ਦੀ ਐੱਨਐੱਸਏ ਤਹਿਤ ਨਜ਼ਰਬੰਦੀ ਦੀ ਮਿਆਦ 23 ਅਪਰੈਲ ਨੂੰ ਖ਼ਤਮ ਹੋ ਰਹੀ ਹੈ। ਖ਼ੁਫੀਆ ਜਾਣਕਾਰੀਆਂ ਅਤੇ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਸੂਬਾ ਸਰਕਾਰ ਨੇ ਕਿਹਾ, “ਅਸੀਂ ਉਸ ਨੂੰ ਪੰਜਾਬ ਨਹੀਂ ਲਿਆਉਣਾ ਚਾਹੁੰਦੇ। ਅਸੀਂ ਚਾਹੁੰਦੇ ਹਾਂ ਕਿ ਉਸ ਨੂੰ ਉੱਥੇ (ਅਸਾਮ) ਹੀ ਨਜ਼ਰਬੰਦ ਰੱਖਿਆ ਜਾਵੇ ਅਤੇ ਕੇਸ ਦੀ ਸੁਣਵਾਈ ਵੀਡੀਓ ਕਾਨਫਰੰਸਿੰਗ ਰਾਹੀਂ ਕੀਤੀ ਜਾਵੇ।”

Scroll to Top