ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਕੌਮੀ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਪੰਜਾਬ ਅਤੇ ਪੰਜਾਬ ਦੇ ਪਾਣੀਆਂ ਨੂੰ ਸਰਕਾਰਾਂ ਦੇ ਰਹਿਮੋ-ਕਰਮ ’ਤੇ ਨਹੀਂ ਛੱਡਿਆ ਜਾ ਸਕਦਾ, ਸੂਬਾ ਵਾਸੀਆਂ ਨੂੰ ਖੁਦ ਆਪਣੇ ਹਿੱਤਾਂ ਦੀ ਰਾਖੀ ਲਈ ਅੱਗੇ ਆਉਣਾ ਪਵੇਗਾ। ਉਹ ਇੱਥੇ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿੱਚ ਹੋਈ ਬੀ ਕੇ ਯੂ (ਰਾਜੇਵਾਲ) ਦੀ ਪੰਜਾਬ ਪੱਧਰੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਬਲਬੀਰ ਸਿੰਘ ਰਾਜੇਵਾਲ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਗਏ। ਮੀਟਿੰਗ ਦੌਰਾਨ ਬਲਵੀਰ ਸਿੰਘ ਰਾਜੇਵਾਲ ਨੇ ਸਾਰੇ ਜ਼ਿਲ੍ਹਿਆਂ ’ਚੋਂ 15 ਮਈ ਨੂੰ ਚੰਡੀਗੜ੍ਹ ਪਹੁੰਚਣ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਤਸੱਲੀ ਪ੍ਰਗਟ ਕਰਦਿਆਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਪ੍ਰੋਗਰਾਮ ਵਿੱਚ ਕਿਸਾਨ ਵੱਡੀ ਤਦਾਦ ਵਿੱਚ ਗਵਰਨਰ ਹਾਊਸ ਵੱਲ ਨੂੰ ਹੋਣ ਵਾਲੇ ਮਾਰਚ ਵਿੱਚ ਸ਼ਮੂਲੀਅਤ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਵਾਸੀਆਂ ਨੂੰ ਖੁਦ ਆਪਣੇ ਹਿੱਤਾਂ ਦੀ ਰਾਖੀ ਲਈ ਅੱਗੇ ਆਉਣਾ ਪਵੇਗਾ ਕਿਉਂਕਿ ਪੰਜਾਬ ਦੇ ਗੰਭੀਰ ਮੁੱਦੇ ਕਿਸੇ ਵੀ ਸਿਆਸੀ ਪਾਰਟੀ ਦੇ ਏਜੰਡੇ ’ਤੇ ਨਹੀਂ ਹਨ, ਇਸ ਲਈ ਹੁਣ ਪੰਜਾਬ, ਪੰਜਾਬ ਦੇ ਪਾਣੀਆਂ ਨੂੰ ਸਰਕਾਰਾਂ ਦੇ ਰਹਿਮੋ-ਕਰਮ ’ਤੇ ਨਹੀਂ ਛੱਡਿਆ ਜਾ ਸਕਦਾ, ਪੰਜਾਬ ਦੇ ਨਹਿਰੀ ਪਾਣੀਆਂ ਤੇ ਖੇਤੀਬਾੜੀ ਦੀ ਨਿਰਭਰਤਾ ਅਤੇ ਘਰਾਂ ਨੂੰ ਪੀਣਯੋਗ ਪਾਣੀ ਹੀ ਪੰਜਾਬ ਨੂੰ ਭਿਆਨਕ ਬਿਮਾਰੀਆਂ ਦੀ ਬਲਦੀ ਭੱਠੀ ’ਚੋਂ ਬਚਾਉਣ ਦਾ ਇੱਕੋ-ਇੱਕ ਉਪਾਅ ਹੈ। ਉਨ੍ਹਾਂ ਕਿਹਾ ਕਿ ਪਾਣੀਆਂ ਦੀ ਲੜਾਈ ਤੇਜ਼ ਕੀਤੀ ਜਾ ਰਹੀ ਹੈ, ਹੁਣ ਸਮਾਂ ਆ ਗਿਆ ਕਿ ਦਰਿਆਈ ਪਾਣੀਆਂ ਵਿੱਚੋਂ ਪੰਜਾਬ ਦੀ ਨਿਰਭਰਤਾ ਯਕੀਨੀ ਬਣਾਈ ਜਾਵੇ। ਮੀਟਿੰਗ ਵਿੱਚ ਬੀ ਕੇ ਯੂ (ਰਾਜੇਵਾਲ) ਪੰਜਾਬ ਦੇ ਜਨਰਲ ਸਕੱਤਰ ਪ੍ਰਮਿੰਦਰ ਸਿੰਘ ਚਲਾਕੀ, ਸੀਨੀਅਰ ਮੀਤ ਪ੍ਰਧਾਨ ਨੇਕ ਸਿੰਘ ਖੋਖ, ਬਲਦੇਵ ਸਿੰਘ ਮੀਆਂਪੁਰ, ਮੀਤ ਪ੍ਰਧਾਨ ਮੁਕੇਸ਼ ਚੰਦਰ, ਕਸ਼ਮੀਰ ਸਿੰਘ ਜਟਾਣਾ, ਸਕੱਤਰ ਘੁੰਮਣ ਸਿੰਘ ਰਾਜਗੜ੍ਹ, ਪ੍ਰਗਟ ਸਿੰਘ ਮੱਖੂ, ਪ੍ਰਮਦੀਪ ਸਿੰਘ ਬੈਦਵਾਨ, ਮੀਤ ਪ੍ਰਧਾਨ ਸੁਖਵਿੰਦਰ ਸਿੰਘ ਭੱਟੀਆਂ, ਲਖਵਿੰਦਰ ਸਿੰਘ ਪੀਰ ਮੁਹੰਮਦ, ਗੁਰਮੀਤ ਸਿੰਘ ਕਪਿਆਲ, ਨਰਿੰਦਰ ਸਿੰਘ ਲੇਹਲਾਂ, ਗੋਬਿੰਦ ਸਿੰਘ ਮੁਕਤਸਰ ਸਾਹਿਬ, ਮਨਪ੍ਰੀਤ ਸਿੰਘ ਲੁਧਿਆਣਾ, ਨਗਿੰਦਰ ਸਿੰਘ ਬੱਬਲਾ ਬਰਨਾਲਾ, ਪ੍ਰਗਟ ਸਿੰਘ ਕੋਟ ਪਨੈਚ, ਰਣਧੀਰ ਸਿੰਘ ਚੱਕਲ, ਕਿਰਪਾਲ ਸਿੰਘ ਸਿਆਉਂ ਆਦਿ ਸ਼ਾਮਲ ਸਨ।
