ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਵਾਬ ਦਿੱਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਗੁਰੂ ਘਰਾਂ ਦੀਆਂ ਪਰੰਪਰਾਵਾਂ ਨੂੰ ਲੈ ਕੇ ਬੋਲ ਕਬੋਲ ਨਾ ਬੋਲੋ। ਉਨ੍ਹਾਂ ਨੇ ਕਿਹਾ ਹੈ ਕਿ ਜੋ ਸ਼ਬਦ ਗੁਰਮਤਿ ਦੇ ਅਨੁਸਾਰ ਨਾ ਹੋਣ ਉਹ ਮੁੱਖ ਮੰਤਰੀ ਭਗਵੰਤ ਮਾਨ ਨਾ ਬੋਲੇ। ਉਨ੍ਹਾਂ ਨੇ ਕਿਹਾ ਹੈ ਕਿ ਮੁੱਖ ਮੰਤਰੀ ਨੂੰ ਗਲਤ ਸਬਦ ਨਹੀਂ ਬੋਲਣੇ ਚਾਹੀਦੇ ਹਨ। ਧਾਮੀ ਨੇ ਕਿਹਾ ਹੈ ਕਿ ਕਮੇਟੀ ਵੱਲੋਂ ਕੀਤੇ ਗਏ ਕਾਰਜਾਂ ਨੂੰ ਦੇਖਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿੱਖਾਂ ਸਰਬਉੱਚ ਸੰਸਥਾ ਦੇ ਬਾਰੇ ਜਿਹੇ ਸ਼ਬਦ ਨਹੀਂ ਬੋਲਣੇ ਚਾਹੀਦੇ ਹਨ। ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਅਕਾਲੀ ਆਗੂਆਂ ਉੱਤੇ ਤੰਜ ਕੱਸਦੇ ਹੋਏ ਕਿਹਾ ਸੀ ਕਿ ਪੈਸੇ ਦੇ ਲਾਲਚ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸ਼੍ਰੋਮਣੀ ਗੋਲਕ ਪ੍ਰਬੰਧਕ ਕਮੇਟੀ ਬਣਾ ਕੇ ਰੱਖਿ ਦਿੱਤਾ ਹੈ।